ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦੇ ਲੋਕਾਂ ਦੀ ਬਾਂਹ ਫੜੀ: ਰਾਜਵਿੰਦਰ ਸਿੰਘ ਲੱਕੀ
ਪ੍ਰਮੋਦ ਭਾਰਤੀ
ਨਵਾਂਸ਼ਹਿਰ 10 ਸਤੰਬਰ,2025- ਪੰਜਾਬ ਵਿੱਚ ਬਰਸਾਤ ਨਾਲ ਆਏ ਹੜ੍ਹਾਂ ਕਾਰਨ ਪੰਜਾਬ ਦੇ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਹਵਾਈ ਜਾਇਜ਼ਾ ਲਿਆ ਅਤੇ ਪੰਜਾਬ ਸਰਕਾਰ ਨੂੰ ਫੌਰੀ ਤੌਰ ਤੇ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ, ਜਿਸ ਨਾਲ ਸੂਬੇ ਅੰਦਰ ਹੜ੍ਹਾਂ ਨਾਲ ਪ੍ਰਭਾਵਿਤ ਪਰਿਵਾਰਾਂ ਅਤੇ ਇਲਾਕਿਆਂ ਦੀ ਤੁਰੰਤ ਸਹਾਇਤਾ ਕੀਤੀ ਜਾ ਸਕੇ ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਗੁਰਦਾਸਪੁਰ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਵੱਲੋਂ ਪੰਜਾਬ ਦੇ ਲੋਕਾਂ ਦੀ ਔਖੀ ਘੜੀ ਵਿੱਚ ਬਾਂਹ ਫੜਨ ਲਈ ਧੰਨਵਾਦ ਕੀਤਾ। ਲੱਕੀ ਨੇ ਪ੍ਰਧਾਨ ਮੰਤਰੀ ਨੂੰ ਜਿਥੇ ਪੰਜਾਬ ਅੰਦਰ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਬਾਰੇ ਜਾਣੂ ਕਰਵਾਇਆ, ਉੱਥੇ ਹੀ ਮੋਦੀ ਜੀ ਦਾ ਪੰਜਾਬ ਆ ਕੇ ਲੋਕਾਂ ਨਾਲ ਖੜ੍ਹਨ ਲਈ ਧੰਨਵਾਦ ਵੀ ਕੀਤਾ । ਲੱਕੀ ਨੇ ਕਿਹਾ ਕਿ ਪੰਜਾਬ ਦੇ ਲੋਕ ਤੁਹਾਡੇ ਵੱਲ ਬੜੀ ਆਸ ਨਾਲ ਦੇਖ ਰਹੇ ਸਨ ਅਤੇ ਤੁਹਾਡੇ ਵੱਲੋਂ 1600 ਕਰੋੜ ਦੀ ਫੌਰੀ ਸਹਾਇਤਾ ਦੇਣ ਲਈ ਅਤੇ ਪੰਜਾਬ ਦੇ ਲੋਕਾਂ ਨੂੰ ਇਸ ਔਖੀ ਘੜੀ ਵਿੱਚੋਂ ਕੱਢਣ ਲਈ ਹਰ ਸੰਭਵ ਸਹਾਇਤਾ ਦੇਣ ਲਈ ਧੰਨਵਾਦ ਕਰਦੇ ਹਾਂ । ਲੱਕੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਜੀ ਨੇ ਪੰਜਾਬ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਲਈ ਹਮੇਸ਼ਾ ਮੋਡੇ ਨਾਲ ਮੋਡਾ ਲਾ ਕੇ ਖੜੇ ਰਹਿਣਗੇ ਅਤੇ ਉਨ੍ਹਾਂ ਨੂੰ ਇਸ ਔਖੀ ਘੜੀ ਵਿਚੋਂ ਬਾਹਰ ਕੱਢਣਗੇ। ਇਸ ਮੌਕੇ ਪੰਜਾਬ ਦੇ ਗਵਰਨਰ ਸਮੇਤ ਭਾਜਪਾ ਦੇ ਸੀਨੀਅਰ ਆਗੂ ਵੀ ਮੌਜੂਦ ਸਨ।