ਪ੍ਰਧਾਨ ਸੁਖਬੀਰ ਬਾਦਲ ’ਤੇ ਹਮਲਾ ਪੰਜਾਬ ਦੀ ਅਮਨ-ਸ਼ਾਂਤੀ ਭੰਗ ਕਰਨ ਦੀ ਸਾਜ਼ਿਸ਼ : ਜਿਲ੍ਹਾ ਅਕਾਲੀ ਦਲ
ਫ਼ਤਿਹਗੜ੍ਹ ਸਾਹਿਬ 18 ਅਗਸਤ (ਗੁਰਪ੍ਰੀਤ ਸਿੰਘ ਜਖਵਾਲੀ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਵਿਖੇ ਹੋਏ ਹਮਲੇ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵੱਲੋਂ ਜ਼ਿਲ੍ਹਾ ਪ੍ਰਧਾਨ ਸ. ਸ਼ਰਨਜੀਤ ਸਿੰਘ ਚਨਾਰਥਲ ਦੀ ਅਗਵਾਈ ਹੇਠ ਪ੍ਰੈੱਸ ਕਾਨਫਰੰਸ ਕੀਤੀ ਗਈ। ਆਗੂਆਂ ਨੇ ਹਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਇਸ ਘਟਨਾ ਪਿੱਛੇ ਕਿਸੇ ਵੱਡੀ ਸਾਜ਼ਿਸ਼ ਸਮੇਤ ਹਰ ਪਹਿਲੂ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਲੋੜ ਪੈਣ ’ਤੇ NIA ਤੋਂ ਵੀ ਜਾਂਚ ਕਰਵਾਈ ਜਾਵੇ।
ਆਗੂਆਂ ਨੇ ਕਿਹਾ ਕਿ ਹਮਲਿਆਂ ਨਾਲ ਅਕਾਲੀ ਦਲ ਝੁਕਣ ਵਾਲਾ ਨਹੀਂ ਅਤੇ ਪੰਥ ਤੇ ਪੰਜਾਬ ਦੇ ਹਿੱਤਾਂ ਲਈ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ ਕੀਤੀ।
ਇਸ ਮੌਕੇ ਸ. ਦਲਬਾਰਾ ਸਿੰਘ ਗੁਰੂ, ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ. ਬਲਜੀਤ ਸਿੰਘ ਭੁੱਟਾ, ਜਥੇਦਾਰ ਅਵਤਾਰ ਸਿੰਘ ਰਿਆ, ਭਾਈ ਰਵਿੰਦਰ ਸਿੰਘ ਖਾਲਸਾ, ਸ. ਕਰਮਜੀਤ ਸਿੰਘ ਭਗੜਾਣਾ, ਜਥੇਦਾਰ ਮਨਮੋਹਣ ਸਿੰਘ ਮਕਾਰੋਂਪੁਰ, ਜਤਿੰਦਰ ਸਿੰਘ ਧਾਲੀਵਾਲ, ਦਿਲਬਾਗ ਸਿੰਘ ਬਾਘਾ, ਡਾ. ਅਰਜਨ ਸਿੰਘ, ਜਥੇਦਾਰ ਜਰਨੈਲ ਸਿੰਘ ਮਾਜਰੀ, ਜਥੇਦਾਰ ਕੁਲਦੀਪ ਸਿੰਘ ਮਛਰਾਈ, ਭਿੰਦਰ ਸਿੰਘ, ਅਮਨਪਾਲ ਸਿੰਘ ਹੈਪੀ, ਮਲਕੀਤ ਸਿੰਘ ਮਠਾੜੂ, ਅਵਤਾਰ ਸਿੰਘ ਤਾਰੀ, ਸਵਰਨ ਸਿੰਘ ਸਿਵਦਾਸਪੁਰ, ਹਰਵਿੰਦਰ ਸਿੰਘ ਭਿੰਦਾ ਮਾਜਰੀ, ਗੁਰਦੀਪ ਸਿੰਘ ਨੌਲੱਖਾ, ਜਰਨੈਲ ਸਿੰਘ, ਬਲਜੀਤ ਸਿੰਘ, ਮਨਪ੍ਰੀਤ ਸਿੰਘ ਅਤੇ ਜਰਨੈਲ ਸਿੰਘ ਖਾਲਸਾ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਜ਼ਿਲ੍ਹਾ ਲੀਡਰਸ਼ਿਪ ਹਾਜ਼ਰ ਰਹੀ।
- Download Babushahi App
-
-