← ਪਿਛੇ ਪਰਤੋ
ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰ ਵੀ ਜੰਗ ਦੌਰਾਨ ਦੇਸ਼ ਸੇਵਾ ਲਈ ਤਿਆਰ ਬਰ ਤਿਆਰ
ਰਿਪੋਰਟਰ ਰੋਹਿਤ ਗੁਪਤਾ
ਗੁਰਦਾਸਪੁਰ, 8 ਮਈ 2025 - ਭਾਰਤ ਪਾਕਿਸਤਾਨ ਦਰਮਿਆਨ ਵੱਧ ਰਹੇ ਤਨਾਵ ਤੋਂ ਬਾਅਦ ਜਿਲ੍ਹਾ ਪ੍ਰਸ਼ਾਸਨ ਨੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨੂੰ ਵੀ ਤਿਆਰ ਬਰ ਤਿਆਰ ਰਹਿਣ ਦੀ ਅਪੀਲ ਕੀਤੀ ਸੀ ਜਿਸ ਤੋਂ ਬਾਅਦ ਪ੍ਰਾਈਵੇਟ ਹਸਪਤਾਲਾਂ ਦੇਰ ਸੰਚਾਲਕਾਂ ਨੇ ਵੀ ਆਪਣੇ ਸਟਾਫ ਨਾਲ ਮੀਟਿੰਗ ਕੀਤੀ ਅਤੇ ਐਮਰਜੰਸੀ ਦੀ ਹਾਲਤ ਵਿੱਚ ਹਰ ਤਰ੍ਹਾਂ ਨਾਲ ਤਿਆਰ ਰਹਿਣ ਦੀਆਂ ਹਿਦਾਇਤਾਂ ਦਿੱਤੀਆਂ। ਪ੍ਰਾਈਵੇਟ ਹਸਪਤਾਲਾਂ ਨੇ ਜੰਗ ਦੌਰਾਨ ਆਪਣੇ ਬੈਡ ਅਤੇ ਐਮਰਜਂਸੀ ਸੇਵਾਵਾਂ ਦੇਣ ਲਈ ਤਿਆਰੀ ਸ਼ੁਰੂ ਕਰ ਦਿੱਤੀ । ਪ੍ਰਾਈਵੇਟ ਡਾਕਟਰ ਦਾ ਕਹਿਣਾ ਹੈ ਕਿ ਜੇਕਰ ਜੰਗ ਵਰਗੇ ਹਾਲਾਤ ਬਣਦੇ ਹਨ ਤਾਂ ਉਹ ਮੋਢੇ ਨਾਲ ਮੋਢਾ ਜੋੜ ਕੇ ਆਪਣੇ ਦੇਸ਼ ਦੇ ਲਈ ਕੰਮ ਕਰਨਗੇ ਅਤੇ ਬਿਨਾਂ ਕਿਸੇ ਲਾਲਚ ਦੇ ਆਪਣੀਆਂ ਮੁਫਤ ਸੇਵਾਵਾਂ ਦੇਣਗੇ। ਉਹਨਾਂ ਇਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
Total Responses : 1001