ਪ੍ਰੀਵਾਰ ਵਿਛੋੜਾ ਪਬਲਿਕ ਸਕੂਲ ਸਰਸਾ ਨੰਗਲ ਦੇ ਧਾਰਮਿਕ ਪ੍ਰੀਖਿਆ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆ ਨੂੰ ਵਜੀਫੇ ਵੰਡੇ
ਮਨਪ੍ਰੀਤ ਸਿੰਘ
ਰੂਪਨਗਰ 20 ਜਨਵਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਪਰਿਵਾਰ ਵਿਛੋੜਾ ਪਬਲਿਕ ਸਕੂਲ ਸਰਸਾ ਨੰਗਲ ਵਿਖੇ ਧਰਮ ਪ੍ਰਚਾਰ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵੱਲੋਂ ਵਿਦਿਆਰਥੀਆਂ ਨੂੰ ਗੁਰ-ਇਤਿਹਾਸ,ਗੁਰਬਾਣੀ,ਸਿੱਖ-ਇਤਿਹਾਸ ਅਤੇ ਰਹਿਤ ਮਰਿਯਾਦਾ ਦੀ ਵੱਢਮੁੱਲੀ ਜਾਣਕਾਰੀ ਦੇਣ ਲਈ ਹਰ ਸਾਲ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ। ਜਿਸ ਵਿੱਚ 70 ਪ੍ਰਤੀਸ਼ਤ ਨੰਬਰ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਜ਼ੀਫੇ ਦਿੱਤੇ ਜਾਂਦੇ ਹਨ। ਇਸੇ ਤਹਿਤ ਇਸ ਸਕੂਲ ਦੇ ਵਿਦਿਆਰਥੀ ਜਿੱਥੇ ਸੀ.ਬੀ.ਐੱਸ.ਈ ਦੀਆਂ ਪ੍ਰੀਖਿਆਵਾਂ ਵਿੱਚ ਚੰਗੀ ਪ੍ਰਤੀਸ਼ਤ ਪ੍ਰਾਪਤ ਕਰਦੇ ਹਨ ਉੱਥੇ ਧਾਰਮਿਕ ਪ੍ਰੀਖਿਆ ਵਿੱਚ ਵੀ ਹਰ ਸਾਲ ਵਜ਼ੀਫ਼ੇ ਪ੍ਰਾਪਤ ਕਰਦੇ ਹਨ । ਇਸ ਤਹਿਤ ਅਮਰਜੀਤ ਸਿੰਘ ਜੀ ਚਾਵਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਵੱਲੋਂ ਵਿਸ਼ੇਸ਼ ਤੌਰ ਤੇ ਬੱਚਿਆਂ ਨੂੰ ਵਜ਼ੀਫੇ ਵੰਡੇ ਗਏ।ਸੈਸ਼ਨ 2024-25 ਦੌਰਾਨ ਹੋਈ ਧਾਰਮਿਕ-ਪ੍ਰੀਖਿਆ ਵਿੱਚ 21 ਵਿਦਿਆਰਥੀਆਂ ਨੇ ਪਹਿਲੇ ਦਰਜੇ ਅਤੇ ਦੂਜੇ ਦਰਜੇ ਦੀ ਧਾਰਮਿਕ ਪ੍ਰੀਖਿਆ ਵਿੱਚੋਂ 70% ਤੋਂ ਵੱਧ ਅੰਕ ਪ੍ਰਾਪਤ ਕਰਕੇ ਕ੍ਰਮਵਾਰ 1100-1100 ਅਤੇ 2100-2100 ਰੁਪਏ ਪ੍ਰਤੀ ਵਿਦਿਆਰਥੀ ਵਜ਼ੀਫਾ ਹਾਸਿਲ ਕੀਤਾ। ਵਿਦਿਆਰਥੀਆਂ ਦਾ ਵੇਰਵਾ :-
ਜੈਸਮੀਨ ਕੌਰ , ਜਸਪ੍ਰੀਤ ਕੌਰ, ਰਾਜਵੀਰ ਕੌਰ,ਅਵਨੀਤ ਕੌਰ,ਦਲਜੀਤ ਕੌਰ,ਪ੍ਰਭਲੀਨ ਕੌਰ,ਸਹਿਜਪ੍ਰੀਤ ਕੌਰ, ਸਮਰ,ਮਨਜੋਤ ਕੌਰ,ਪੁਨੀਤ ਕੁਮਾਰ ਨੇ ਪਹਿਲੇ ਦਰਜੇ ਵਿੱਚ ਵਜ਼ੀਫਾ ਹਾਸਿਲ ਕੀਤਾ ਅਤੇ ਅਮਨੀਤ ਕੌਰ,ਅਰਸ਼ਪ੍ਰੀਤ ਕੌਰ,ਹਰਸਿਮਰਨਜੀਤ ਕੌਰ,ਦਮਨਪ੍ਰੀਤ ਕੌਰ, ਇਸ਼ਪ੍ਰੀਤ ਸਿੰਘ, ਜਸਪ੍ਰੀਤ ਕੌਰ, ਕਮਲਪ੍ਰੀਤ ਕੌਰ, ਸਾਹਿਬ ਦੀਪ ਕੌਰ ,ਨਵਨੀਤ ਕੌਰ ,ਪ੍ਰਭਜੋਤ ਕੌਰ ਅਤੇ ਸੁਖਮਨਜੋਤ ਕੌਰ ਨੇ ਦੂਜੇ ਦਰਜ਼ੇ ਵਿਚੋਂ ਧਾਰਮਿਕ ਪ੍ਰੀਖਿਆ ਵਿੱਚੋਂ ਵਜ਼ੀਫਾ ਹਾਸਲ ਕੀਤਾ।ਸਕੂਲ ਦੇ 19 ਵਿਦਿਆਰਥੀਆ ਨੇ 60% ਤੋਂ ਉਪਰ ਅੰਕ ਪ੍ਰਾਪਤ ਕਰਕੇ ਮੈਡਲ ਪ੍ਰਾਪਤ ਕੀਤੇ। ਇਸ ਧਾਰਮਿਕ ਪ੍ਰੀਖਿਆ ਦੀ ਤਿਆਰੀ ਧਾਰਮਿਕ ਅਧਿਆਪਕਾ ਸੰਤੋਸ਼ ਕੌਰ ਵੱਲੋਂ ਕਰਵਾਈ ਗਈ। ਸਕੂਲ ਦੇ ਪ੍ਰਿੰਸੀਪਲ ਸਰਬਜੀਤ ਸਿੰਘ ਨੇ ਧਰਮ ਪ੍ਰਚਾਰ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਇਸ ਸੁਚੱਜੇ ਕਾਰਜ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਇਸ ਨਾਲ ਵਿਦਿਆਰਥੀਆਂ ਨੂੰ ਆਪਣੇ ਸਿੱਖ-ਇਤਿਹਾਸ ਦੀ ਜਾਣਕਾਰੀ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਵਜ਼ੀਫ਼ੇ ਦੁਆਰਾ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਹੁੰਦੀ ਹੈ। ਉਨ੍ਹਾਂ ਨੇ ਸਕੂਲ ਦੇ ਵਜ਼ੀਫਾ ਅਤੇ ਮੈਡਲ ਪ੍ਰਾਪਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਅਤੇ ਉਹਨਾ ਦੇ ਮਾਤਾ ਪਿਤਾ ਨੂੰ ਵਧਾਈ ਦਿੰਦੇ ਹੋਏ ਅਗਾਂਹ ਨੂੰ ਵਿੱਦਿਆ ਦੇ ਹਰ ਖੇਤਰ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਸਟੇਟ ਅਵਾਰਡੀ ਸੁੱਚਾ ਸਿੰਘ ਸਰਸਾ ਨੰਗਲ ਅਤੇ ਜਸਵਿੰਦਰ ਸਿੰਘ ਦਾਦੂਵਾਲ ਪ੍ਰਚਾਰਕ , ਸਮੂਹ ਸਟਾਫ ਮੈਂਬਰ ਹਾਜ਼ਰ ਸਨ।