ਪੰਜਾਬੀ ਯੂਨੀਵਰਸਿਟੀ ਕਾਲਜ, ਘੁੱਦਾ ਵਿਖੇ ਲਾਏ ਰੋਜ਼ਗਾਰ ਮੇਲੇ ਦੌਰਾਨ 259 ਵਿਦਿਆਰਥੀ ਸ਼ਾਰਟ ਲਿਸਟ
ਅਸ਼ੋਕ ਵਰਮਾ
ਬਠਿੰਡਾ, 13 ਮਾਰਚ 2026 : ਪੰਜਾਬ ਸਰਕਾਰ ਵੱਲੋਂ ਮਾਨਯੋਗ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬੀ ਯੂਨੀਵਰਸਿਟੀ ਕਾਲਜ, ਨੇੜੇ ਸਪੋਰਟਸ ਸਕੂਲ, ਪਿੰਡ ਘੁੱਦਾ ਵਿਖੇ ਅੱਜ ਰੋਜ਼ਗਾਰ ਮੇਲਾ ਲਾਇਆਗਿਆ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਡੀ.ਬੀ.ਈ.ਈ. ਬਠਿੰਡਾ ਸ਼੍ਰੀ ਰਾਜੇਸ਼ ਧੀਮਾਨ ਵੱਲੋਂ ਕੀਤਾ ਗਿਆ।
ਹੋਰ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ. ਡੀ.ਬੀ.ਈ.ਈ. ਬਠਿੰਡਾ ਮੈਡਮ ਕੰਚਨ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਐਲ.ਆਈ.ਸੀ. ਆਫ ਇੰਡੀਆ, ਵਿਜੈ ਰਾਜ ਜਿੰਦਲ ਐਂਡ ਕੰਪਨੀ, ਪੁਖਰਾਜ ਹੈਲਥ ਕੇਅਰ, ਐਕਸਪਰਟ ਸਲਿਓਸ਼ਨ, ਏ.ਵੀ.ਸੀ. ਮਹਿੰਦਰਾ, ਅਗਰਵਾਲ ਟਫਐਂਡ ਐਂਡ ਗਲਾਸਸ, ਚੈਕਮੇਟ ਸਕਿਓਰਿਟੀ ਸਰਵਿਸ਼ਜ, ਸਕਾਈ ਅਚੀਵਰਸ, ਪੇਅ ਟੀ ਐਮ, ਐਸ.ਬੀ.ਆਈ. ਲਾਈਫ ਇੰਸੋਰੈਂਸ, ਅਗਰਵਾਲ ਗਲਾਸ ਵਰਕਸ, ਸ਼੍ਰੀਰਾਮ ਫਾਈਨਾਂਸ, ਇੰਦਰਾ ਇੰਨਫਰਾਟੈੱਕ ਪ੍ਰਾਈਵੇਟ ਲਿਮਟਿਡ, ਪੰਜਾਬ ਰੂਟਸ ਰਿਅਲਟੀ, ਗੋਲਡਨ ਸਕਿਉਰਿਟੀ ਸਰਵਿਸਜ਼ ਕੰਪਨੀਆਂ ਵੱਲ਼ੋਂ ਸ਼ਿਰਕਤ ਕੀਤੀ ਗਈ।
ਕਰੀਅਰ ਕੌਸ਼ਲਰ ਸ਼੍ਰੀ ਵਿਸ਼ਾਲ ਚਾਵਲਾ ਨੇ ਦੱਸਿਆ ਕਿ ਰੋਜ਼ਗਾਰ ਮੇਲੇ ਦੌਰਾਨ ਕੁੱਲ 387 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ ਅਤੇ ਮੌਜੂਦ ਕੰਪਨੀਆਂ ਵੱਲੋਂ ਵੱਖ-ਵੱਖ ਅਸਾਮੀਆਂ ਲਈ ਕੁੱਲ 259 ਵਿਦਿਆਰਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ।
ਰੋਜਗਾਰ ਮੇਲੇ ਦੌਰਾਨ ਕਾਲਜ ਪ੍ਰਿੰਸੀਪਲ ਸ਼੍ਰੀ ਕਮਲਜੀਤ ਸਿੰਘ ਨੇ ਆਏ ਹੋਏ ਨੁਮਾਇੰਦਿਆ ਦਾ ਦਿਲੋਂ ਧੰਨਵਾਦ ਕੀਤਾ। ਇਸ ਦੌਰਾਨ ਸ਼੍ਰੀਮਤੀ ਮਨਦੀਪ ਕੌਰ, ਸ਼੍ਰੀਮਤੀ ਦਵਿੰਦਰ ਕੌਰ, ਸ਼੍ਰੀਮਤੀ ਗਗਨਜੋਤ ਕੌਰ, ਸ਼੍ਰੀ ਬਲਤੇਜ ਸਿੰਘ, ਸ਼੍ਰੀ ਗੁਰਵਿੰਦਰ ਸਿੰਘ, ਸ਼੍ਰੀ ਸੰਦੀਪ ਸਿੰਗਲਾ, ਸ਼੍ਰੀ ਰਾਜੀਪਾਲ ਆਦਿ ਹਾਜ਼ਰ ਸਨ।
Click to Follow Babushahi Facebook page →