ਪੰਜਾਬ : Police ਅਫ਼ਸਰ ਦੀ 24 ਸਾਲਾ ਧੀ ਨੇ 14ਵੀਂ ਮੰਜ਼ਿਲ ਤੋਂ ਮਾਰੀ ਛਾਲ
ਬਾਬੂਸ਼ਾਹੀ ਬਿਊਰੋ
ਜਲੰਧਰ, 15 ਸਤੰਬਰ, 2026
ਜਲੰਧਰ ਦੇ ਪੌਸ਼ ਇਲਾਕੇ ਵਿੱਚ ਸਥਿਤ 'ਜਲੰਧਰ ਹਾਈਟਸ-2' ਸੋਸਾਇਟੀ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ 24 ਸਾਲਾ ਨੌਜਵਾਨ ਲੜਕੀ ਨੇ ਡੀ-ਬਲਾਕ ਦੀ 14ਵੀਂ ਮੰਜ਼ਿਲ ਦੀ ਛੱਤ ਤੋਂ ਸ਼ੱਕੀ ਹਾਲਾਤਾਂ ਵਿੱਚ ਛਾਲ ਮਾਰ ਕੇ ਆਪਣੀ ਜਾਨ ਦੇ ਦਿੱਤੀ। ਮ੍ਰਿਤਕ ਦੀ ਪਛਾਣ ਜੈਸਮੀਨ (24) ਵਜੋਂ ਹੋਈ ਹੈ, ਜੋ ਕਿ ਆਈਪੀਐਸ (IPS) ਅਧਿਕਾਰੀ ਕਰਮਵੀਰ ਸਿੰਘ ਚਹਲ ਦੀ ਧੀ ਸੀ।
ਜਾਣਕਾਰੀ ਅਨੁਸਾਰ ਜੈਸਮੀਨ ਨੇ ਰਾਜਨੀਤੀ ਸ਼ਾਸਤਰ (Politics) ਵਿੱਚ ਮਾਸਟਰਜ਼ ਦੀ ਪੜ੍ਹਾਈ ਕੀਤੀ ਹੋਈ ਸੀ ਅਤੇ ਉਹ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ 'ਤੇ ਪਰੇਸ਼ਾਨ ਚੱਲ ਰਹੀ ਸੀ। ਦੁਪਹਿਰ ਸਮੇਂ ਛੱਤ ਤੋਂ ਹੇਠਾਂ ਡਿੱਗਣ ਕਾਰਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਥਾਣਾ ਸਦਰ ਦੇ ਸਬ-ਇੰਸਪੈਕਟਰ ਬਲਕਰਨ ਨੇ ਦੱਸਿਆ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਹੀ ਲੱਗੇਗਾ। ਪੁਲਸ ਵੱਲੋਂ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਸੋਸਾਇਟੀ ਦੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਵੀ ਖੰਘਾਲੀ ਜਾ ਰਹੀ ਹੈ।
- Download Babushahi App
-
-