ਪੰਜਾਬ ਕਾਂਗਰਸ 'ਚ ਸਭ ਠੀਕ ਨਹੀਂ! ਆਸ਼ੂ ਤੋਂ ਬਾਅਦ ਦੋ ਵੱਡੇ ਲੀਡਰਾਂ ਨੇ ਵੀ ਦਿੱਤੇ ਅਸਤੀਫ਼ੇ
ਸੁਖਮਿੰਦਰ ਭੰਗੂ
ਲੁਧਿਆਣਾ 25 ਜੂਨ 2025 ਲੁਧਿਆਣਾ ਪੱਛਮੀ ਉਪ ਚੋਣ ਵਿੱਚ 'ਆਪ' ਦੇ ਸੰਜੀਵ ਅਰੋੜਾ ਤੋਂ ਹਾਰਨ ਤੋਂ ਕੁਝ ਘੰਟਿਆਂ ਬਾਅਦ, ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਆਸ਼ੂ ਨੇ ਕਿਹਾ ਕਿ ਉਹ ਚੋਣ ਨਤੀਜਿਆਂ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦਾ ਛੱਡ ਰਹੇ ਹਨ।ਹੁਣ ਕਾਂਗਰਸ ਵਿੱਚ ਗੁੱਟਬੰਦੀ ਪੂਰੇ ਜ਼ੋਰਾਂ ਸਾਹਮਣੇ ਨਜ਼ਰ ਆ ਰਹੀ ਹੈ । ਭਾਰਤ ਭੂਸ਼ਣ ਆਸ਼ੂ ਤੋਂ ਬਾਅਦ ਹੁਣ ਜਲੰਧਰ ਛਾਉਣੀ ਦੇ ਵਿਧਾਇਕ ਪਰਗਟ ਸਿੰਘ ਨੇ ਕਾਂਗਰਸ ਸੂਬਾ ਇਕਾਈ ਦੇ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਪਰਗਟ ਸਿੰਘ ਦੇ ਨਾਲ ਹੀ ਸਾਬਕਾ ਕਾਂਗਰਸ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਢਿੱਲੋਂ ਨੇ ਵੀ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਿੱਕੀ ਢਿੱਲੋਂ ਇਸ ਵਕਤ ਜੋ ਕਿ ਭਾਰਤ ਵਿੱਚ ਨਹੀਂ ਹਨ ਆਸਟਰੇਲੀਆ ਵਿੱਚ ਹਨ ਉਥੋਂ ਹੀ ਉਹਨਾਂ ਨੇ ਆਪਣਾ ਅਸਤੀਫਾ ਅਤੇ ਪ੍ਰਗਟ ਸਿੰਘ ਜੋ ਕਿ ਜਲੰਧਰ ਵਿੱਚ ਹੀ ਸਨ ਵੱਲੋ ਆਪਣਾ ਅਸਤੀਫਾ ਕਾਂਗਰਸ ਦੀ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਅਤੇ ਪੰਜਾਬ ਇੰਚਾਰਜ ਜਨਰਲ ਸਕੱਤਰ ਭੁਪੇਸ਼ ਬਘੇਲ ਨੂੰ ਭੇਜਿਆ।