ਪੰਜਾਬ ਕਾਂਗਰਸ ਪ੍ਰਧਾਨ ਬਦਲਣ ਦੀਆਂ ਚਰਚਾਵਾਂ ਵਿਚਕਾਰ ਰਾਜਾ ਵੜਿੰਗ ਨੇ ਦਿੱਤਾ ਵੱਡਾ ਬਿਆਨ
ਰਵਿੰਦਰ ਸਿੰਘ
ਖੰਨਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਬਦਲਣ ਦੀਆਂ ਚਰਚਾਵਾਂ ਵਿਚਕਾਰ ਮੌਜੂਦਾ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਇੱਕ ਵੱਡਾ ਬਿਆਨ ਆਇਆ ਹੈ।
ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਕੋਈ ਪ੍ਰਧਾਨ ਬਣਨਾ ਚਾਹੁੰਦਾ ਹੈ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ। ਹਰ ਕਿਸੇ ਦਾ ਹੱਕ ਹੈ। ਪਰ ਜਦੋਂ ਕੋਈ ਮਾਈਕ 'ਤੇ ਆ ਕੇ ਬੋਲਦਾ ਹੈ ਤਾਂ ਇਹ ਸਹੀ ਨਹੀਂ ਹੈ। ਪਾਰਟੀ ਹਾਈਕਮਾਨ ਕੋਲ ਜਾਓ ਅਤੇ ਆਪਣਾ ਦਾਅਵਾ ਪੇਸ਼ ਕਰੋ।
ਵੜਿੰਗ ਨੇ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਹਾਰ ਤੋਂ ਬਾਅਦ ਕੋਈ ਵੀ ਪ੍ਰਧਾਨ ਬਣਨ ਲਈ ਤਿਆਰ ਨਹੀਂ ਸੀ। ਉਹਨਾਂ ਨੇ ਖੁਦ ਵੀ ਜਵਾਬ ਦਿੱਤਾ ਸੀ। ਪਰ ਅੱਜ ਉਹ ਖੁਸ਼ ਹਨ ਕਿ ਕਾਂਗਰਸ ਇੰਨੀ ਮਜ਼ਬੂਤ ਹੋ ਗਈ ਹੈ ਕਿ 7 ਦਾਅਵੇਦਾਰ ਹਨ। ਤੁਹਾਨੂੰ ਦੱਸ ਦੇਈਏ ਕਿ ਰਾਜਾ ਵੜਿੰਗ ਖੰਨਾ ਵਿੱਚ ਪਾਰਟੀ ਵਰਕਰਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ 'ਚ ਆਏ ਸਨ। ਇਸ ਮੀਟਿੰਗ ਵਿੱਚ ਕਾਂਗਰਸ ਦੇ ਨਵੇਂ ਸੂਬਾ ਸਹਿ-ਇੰਚਾਰਜ ਰਵਿੰਦਰ ਡਾਲਵੀ ਵੀ ਸ਼ਾਮਲ ਹੋਏ।
- Download Babushahi App
-
-