ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ; ਲਏ ਜਾ ਸਕਦੇ ਨੇ ਕਈ ਵੱਡੇ ਫੈਸਲੇ
ਪੰਜਾਬ ਹਿੱਤ ਅਤੇ ਲੋਕਾਂ ਨਾਲ ਜੁੜੇ ਕਈ ਅਹਿਮ ਮੁੱਦਿਆਂ 'ਤੇ ਲੱਗ ਸਕਦੀ ਹੈ ਮੋਹਰ
ਵੱਖ-ਵੱਖ ਮਹਿਕਮਿਆਂ ਦੇ ਏਜੰਡਿਆਂ 'ਤੇ ਹੋਵੇਗੀ ਬਾਰੀਕੀ ਨਾਲ ਚਰਚਾ
ਚੰਡੀਗੜ੍ਹ, 22 ਜੂਨ 2026: ਪੰਜਾਬ ਦੇ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਤੋਂ ਇਸ ਵੇਲੇ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ (Punjab Cabinet) ਦੀ ਇੱਕ ਬੇਹੱਦ ਅਹਿਮ ਅਤੇ ਹੰਗਾਮੀ ਮੀਟਿੰਗ ਹੋਣ ਜਾ ਰਹੀ ਹੈ। ਇਹ ਬੈਠਕ ਦੁਪਹਿਰ 12:30 ਵਜੇ ਦੇ ਕਰੀਬ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ (CM House) ਵਿਖੇ ਸ਼ੁਰੂ ਹੋਵੇਗੀ।
ਸੂਤਰਾਂ ਮੁਤਾਬਕ, ਇਸ ਮੀਟਿੰਗ ਵਿੱਚ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੇ ਹਿੱਤਾਂ ਨਾਲ ਜੁੜੇ ਕਈ ਵੱਡੇ ਅਤੇ ਅਹਿਮ ਫੈਸਲਿਆਂ 'ਤੇ ਮੋਹਰ ਲੱਗਣ ਦੀ ਪੂਰੀ ਸੰਭਾਵਨਾ ਹੈ। ਬੈਠਕ ਦੌਰਾਨ ਸੂਬੇ ਦੇ ਵੱਖ-ਵੱਖ ਵਿਭਾਗਾਂ ਵੱਲੋਂ ਤਿਆਰ ਕੀਤੇ ਗਏ ਲੋਕ-ਪੱਖੀ ਏਜੰਡਿਆਂ ਨੂੰ ਵਿਚਾਰਿਆ ਜਾਵੇਗਾ।
ਇਸ ਮੀਟਿੰਗ ਵਿੱਚ ਮੁੱਖ ਮੰਤਰੀ ਸਮੇਤ ਪੰਜਾਬ ਕੈਬਨਿਟ ਦੇ ਸਾਰੇ ਮੰਤਰੀ ਅਤੇ ਉੱਚ ਪ੍ਰਸ਼ਾਸਨਿਕ ਅਧਿਕਾਰੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਣਗੇ। ਚੋਣਾਂ ਅਤੇ ਮੌਜੂਦਾ ਸਿਆਸੀ ਮਾਹੌਲ ਦੇ ਦਰਮਿਆਨ ਹੋਣ ਜਾ ਰਹੀ ਇਸ ਬੈਠਕ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ, ਕਿਉਂਕਿ ਸਰਕਾਰ ਵੱਲੋਂ ਮੁਲਾਜ਼ਮਾਂ, ਕਿਸਾਨਾਂ ਅਤੇ ਆਮ ਜਨਤਾ ਨੂੰ ਲੈ ਕੇ ਕੋਈ ਵੱਡੇ ਐਲਾਨ ਕੀਤੇ ਜਾ ਸਕਦੇ ਹਨ।
- Download Babushahi App
-
-