ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ
ਮੁੱਖ ਮੰਤਰੀ ਰਿਹਾਇਸ਼ 'ਤੇ ਲਏ ਜਾ ਸਕਦੇ ਨੇ ਵੱਡੇ ਫੈਸਲੇ
Ravi Jakhu
ਚੰਡੀਗੜ੍ਹ, 9 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਭਲਕੇ ਯਾਨੀ 10 ਜੂਨ, 2026 ਨੂੰ ਰਾਜ ਕੈਬਨਿਟ (Cabinet) ਦੀ ਇੱਕ ਬਹੁਤ ਹੀ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਸ਼ਾਮ 4:00 ਵਜੇ ਸ਼ੁਰੂ ਹੋਵੇਗੀ।
ਸੂਤਰਾਂ ਮੁਤਾਬਕ ਇਸ ਕੈਬਨਿਟ ਮੀਟਿੰਗ ਦੌਰਾਨ ਸੂਬੇ ਦੇ ਵਿਕਾਸ ਕਾਰਜਾਂ, ਮੁਲਾਜ਼ਮਾਂ ਦੇ ਮੁੱਦਿਆਂ ਅਤੇ ਪੰਜਾਬ ਦੇ ਮੌਜੂਦਾ ਪ੍ਰਸ਼ਾਸਨਿਕ ਹਾਲਾਤਾਂ ਨੂੰ ਲੈ ਕੇ ਕਈ ਅਹਿਮ ਏਜੰਡਿਆਂ 'ਤੇ ਚਰਚਾ ਕੀਤੀ ਜਾਵੇਗੀ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਜਨਹਿਤ ਵਿੱਚ ਕੁਝ ਵੱਡੇ ਫੈਸਲਿਆਂ 'ਤੇ ਮੋਹਰ ਲਗਾਏ ਜਾਣ ਦੀ ਵੀ ਪੂਰੀ ਸੰਭਾਵਨਾ ਹੈ, ਜਿਸ ਕਾਰਨ ਸਿਆਸੀ ਤੇ ਪ੍ਰਸ਼ਾਸਨਿਕ ਹਲਕਿਆਂ ਦੀਆਂ ਨਜ਼ਰਾਂ ਇਸ ਬੈਠਕ 'ਤੇ ਟਿਕੀਆਂ ਹੋਈਆਂ ਹਨ।

- Download Babushahi App
-
-