ਪੰਜਾਬ ਦੀ ਜਵਾਨੀ ਨੂੰ ਗਲਤ ਰਾਹ 'ਤੇ ਲਿਜਾਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਵਿਧਾਇਕ ਸ਼ੈਰੀ ਕਲਸੀ
'ਨਸ਼ਾ ਮੁਕਤੀ ਯਾਤਰਾ' ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ
ਰੋਹਿਤ ਗੁਪਤਾ
ਬਟਾਲਾ, 25 ਮਈ 2025 : ਅਸੀਂ ਸੂਬੇ ਦੀ ਜਵਾਨੀ ਨੂੰ ਬਚਾਉਣਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਗਲਤ ਰਾਹ 'ਤੇ ਲੈ ਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਨਸ਼ਿਆਂ ਦੇ ਸੌਦਾਗਰਾਂ ਵੱਲੋਂ ਨਸ਼ੇ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਵੀ ਢਾਹਿਆ ਗਿਆ ਹੈ ਅਤੇ ਢਾਹਿਆ ਜਾ ਰਿਹਾ ਹੈ ਤਾਂ ਜੋ ਮੁੜ ਤੋਂ ਕੋਈ ਵੀ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਆਦਤ ਵਿੱਚ ਨਾ ਫਸਾ ਸਕੇ।
ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਬਟਾਲਾ ਸ਼ਹਿਰ ਵਾਰਡ ਨੰਬਰ 32, ਸੇਖੜੀਆਂ ਮੁਹੱਲਾ ਵਿੱਚ ਕੀਤੀ ਜਨ ਸਭਾਵਾਂ ਦੌਰਾਨ ਕੀਤਾ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਸੂਬੇ ਨੂੰ ਮੁੜ ਹੱਸਦਾ-ਵਸਦਾ ਤੇ ਰੰਗਲਾ ਪੰਜਾਬ ਬਨਾਉਣ ਦੇ ਵੱਲ ਅੱਗੇ ਵੱਧ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਨਸ਼ਾ ਤਸਕਰ ਜਾਂ ਤਾਂ ਜੇਲ੍ਹਾਂ ਵਿੱਚ ਹਨ ਜਾਂ ਫਿਰ ਪੰਜਾਬ ਛੱਡ ਕੇ ਭੱਜ ਚੁੱਕੇ ਹਨ। ਹੁਣ ਇਹ ਮੁਹਿੰਮ ਜ਼ਮੀਨੀ ਪੱਧਰ ਭਾਵ ਪਿੰਡਾਂ ਅਤੇ ਵਾਰਡਾਂ ਵਿਚੋਂ ਚੱਲਣ ਲੱਗੀ ਹੈ, ਜਿਸ ਨੂੰ ਨਸ਼ਾ ਮੁਕਤੀ ਯਾਤਰਾ ਦਾ ਨਾਮ ਦਿੱਤਾ ਗਿਆ ਹੈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ ਗਈ ਹੈ ਅਤੇ ਹੁਣ ਜਲਦੀ ਹੀ ਪੰਜਾਬ ਵਿਚੋਂ ਨਸ਼ਿਆਂ ਸਫਾਇਆ ਹੋਵੇਗਾ। ਉਹਟਨਾਂ ਦੱਸਿਆ ਕਿ ਲੋਕ ਪੰਜਾਬ ਸਰਕਾਰ ਦਾ ਨਸ਼ਾ ਵਿਰੋਧੀ ਮੁਹਿੰਮ ਵਿੱਚ ਬਿਨਾਂ ਕਿਸੇ ਦਬਾਅ ਤੋਂ ਸਹਿਯੋਗ ਦੇ ਰਹੇ ਹਨ।
ਇਸ ਮੌਕੇ ਅੰਮਿ੍ਤ ਕਲਸੀ, ਵਿਜੈ ਪਾਲ ਸਿੰਘ, ਪਰਦੀਪ ਕੁਮਾਰ, ਬੰਟੀ ਸ਼ਰਮਾ, ਰਵਿੰਦਰ ਬਾਂਸਲ, ਵਿਸ਼ਾਲ ਕਪੂਰ, ਹਨੀ ਕੱਦ, ਅਭੀ ਸੂਰੀ, ਵਿਕਰਮ, ਟੋਨੀ ਜੀ, ਮਨਜੀਤ ਸਿੰਘ ਕੁਆਰਡੀਨੇਟਰ ਬਟਾਲਾ, ਵੀਨੂੰ ਕਾਹਲੋਂ, ਲੰਬੜਦਾਰ ਅਮਰੀਕ ਸਿੰਘ ਸਮੇਤ ਵਾਰਡਾਂ ਦੇ ਮੋਹਤਬਰ ਅਤੇ ਨੌਜਵਾਨ ਵੱਡੀ ਗਿਣਤੀ ਵਿੱਚ ਮੋਜੂਦ ਸਨ।