ਪੰਜਾਬ ਦੇ ਇਸ ਜ਼ਿਲ੍ਹੇ ’ਚ ਸਕੂਲ ਕੀਤੇ ਬੰਦ, ਪੜ੍ਹੋ ਵੇਰਵਾ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 14 ਮਈ, 2025: ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਚਾਰ ਸਕੂਲਾਂ ਨੂੰ 20 ਮਈ ਤੱਕ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਹਨਾਂ ਸਕੂਲਾਂ ਵਿਚ ਸਰਕਾਰੀ ਪ੍ਰਾਈਮਰੀ ਸਕੂਲ ਜੌੜਾ, ਸਰਕਾਰੀ ਪ੍ਰਾਈਮਰੀ ਸਕੂਲ ਸ਼ਕਰੀ, ਸਰਕਾਰੀ ਪ੍ਰਾਈਮਰੀ ਸਕੂਲ ਰਾਮਪੁਰ ਅਤੇ ਸਰਕਾਰੀ ਪ੍ਰਾਈਮਰੀ ਸਕੂਲ ਠਾਕਰਪੁਰ ਸ਼ਾਮਲ ਹਨ।