ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦਿਹਾਂਤ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 24 ਜਨਵਰੀ, 2024: ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦਿਹਾਂਤ ਹੋ ਗਿਆ ਹੈ। ਉਹਨਾਂ ਦੇ ਪੁੱਤਰ ਪਵਿੱਤਰ ਸਿੰਘ ਮੱਤੇਵਾਲ ਵੀ ਇਕ ਨਾਮੀ ਵਕੀਲ ਹਨ।
ਹਰਦੇਵ ਸਿੰਘ ਮੱਤੇਵਾਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਬੇਹੱਦ ਕਰੀਬੀਆਂ ਵਿਚੋਂ ਇਕ ਸਨ।
ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਦੇਵ ਸਿੰਘ ਮੱਤੇਵਾਲ ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
Click to Follow Babushahi Facebook page →