ਪੰਜਾਬ ਦੇ ਸਾਰੇ ਵਿਦਿਅਕ ਅਦਾਰਿਆਂ ਨੂੰ ਖੋਲਣ ਬਾਰੇ ਹਰਜੋਤ ਬੈਂਸ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
ਚੰਡੀਗੜ੍ਹ, 7 ਸਤੰਬਰ, 2025: ਪੰਜਾਬ ਵਿੱਚ ਭਲਕੇ ਸਰਕਾਰੀ ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਖੁੱਲਣ ਜਾ ਰਹੀਆਂ ਹਨ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ। ਉਹਨਾਂ ਨੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਖੋਲਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ।
ਹਰਜੋਤ ਬੈਂਸ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਹੇਠਾਂ ਪੜ੍ਹੋ-
1. ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ ਤੋਂ ਆਮ ਦੀ ਤਰ੍ਹਾਂ ਖੁੱਲਣਗੀਆਂ। ਜੇਕਰ ਕੋਈ ਸਕੂਲ ਜਾਂ ਕਾਲਜ਼ ਹੜ੍ਹਾਂ ਤੋਂ ਪ੍ਰਭਾਵਿਤ ਹੈ ਤਾਂ ਉਸਨੂੰ ਬੰਦ ਕਰਨ ਦਾ ਫ਼ੈਸਲਾ ਸੰਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਜਾਵੇਗਾ।
2. ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਲਈ ਇਹ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ ਕਿ ਸਕੂਲ ਦੀ ਇਮਾਰਤ ਅਤੇ ਕਲਾਸਰੂਮ ਬਿਲਕੁਲ ਸੁਰੱਖਿਅਤ ਹਨ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
3. 8 ਸਤੰਬਰ ਨੂੰ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ। ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ ਅਤੇ ਸਾਫ਼-ਸਫ਼ਾਈ ਦੀ ਕਾਰਵਾਈ ਐਸ.ਐਮ.ਸੀ., ਪੰਚਾਇਤਾਂ, ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਦੀ ਸਹਾਇਤਾ ਨਾਲ ਕੀਤੀ ਜਾਵੇਗੀ।
4. ਅਧਿਆਪਕਾਂ ਵੱਲੋਂ ਸਕੂਲੀ ਇਮਾਰਤਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ। ਜੇਕਰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਜਾਂ ਨੁਕਸ ਪਾਇਆ ਜਾਂਦਾ ਹੈ ਤਾਂ ਇਸਦੀ ਸੂਚਨਾ ਤੁਰੰਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਇੰਜੀਨੀਅਰਿੰਗ ਵਿਭਾਗ ਨੂੰ ਦਿੱਤੀ ਜਾਵੇ।
5. 9 ਸਤੰਬਰ ਤੋਂ ਸਾਰੇ ਸਰਕਾਰੀ ਸਕੂਲ ਆਮ ਦੀ ਤਰ੍ਹਾਂ ਖੁੱਲਣਗੇ।

Click to Follow Babushahi Facebook page →