ਪੰਜਾਬ ਦੇ ਹਰ ਪੋਲਿੰਗ ਬੂਥ ’ਤੇ 24 October ਸ਼ਾਮ 3 ਤੋਂ 5 ਵਜੇ ਤੱਕ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ
ਵੋਟਰ ਸੂਚੀ ਵਿੱਚ ਨਾਮ ਚੈੱਕ ਕਰਨ, ਨਵੇਂ ਵੋਟਰ ਵਜੋਂ ਰਜਿਸਟ੍ਰੇਸ਼ਨ ਅਤੇ ਵੇਰਵਿਆਂ ਵਿੱਚ ਸੋਧ ਕਰਵਾਉਣ ਦਾ ਮਿਲੇਗਾ ਮੌਕਾ
ਪਟਿਆਲਾ, 24 ਅਕਤੂਬਰ:
ਪੰਜਾਬ ਦੇ ਹਰ ਪੋਲਿੰਗ ਬੂਥ ’ਤੇ ਅੱਜ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦਾ ਉਦੇਸ਼ ਵੋਟਰਾਂ ਨੂੰ ਵੋਟਰ ਸੂਚੀ ਸਬੰਧੀ ਸੇਵਾਵਾਂ ਪ੍ਰਦਾਨ ਕਰਨਾ ਅਤੇ ਯੋਗ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਸਹੂਲਤ ਦੇਣਾ ਹੈ।
ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਨਾਗਰਿਕ ਐਸ.ਆਈ.ਆਰ. (SIR) 2026 ਉਪਰੰਤ ਤਿਆਰ ਕੀਤੀ ਗਈ ਅੰਤਿਮ ਵੋਟਰ ਸੂਚੀ ਵਿੱਚ ਆਪਣਾ ਨਾਮ ਚੈੱਕ ਕਰ ਸਕਦੇ ਹਨ। ਇਸ ਤੋਂ ਇਲਾਵਾ, ਨਵੇਂ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਅਤੇ ਵੋਟਰ ਸੂਚੀ ਵਿੱਚ ਦਰਜ ਆਪਣੇ ਵੇਰਵਿਆਂ ਵਿੱਚ ਲੋੜੀਂਦੀ ਸੋਧ ਕਰਵਾਉਣ ਵਰਗੀਆਂ ਸੇਵਾਵਾਂ ਦਾ ਲਾਭ ਵੀ ਲਿਆ ਜਾ ਸਕਦਾ ਹੈ।
ਵੋਟਰਾਂ ਦੀ ਸਹੂਲਤ ਲਈ ਸਬੰਧਤ ਪੋਲਿੰਗ ਬੂਥਾਂ ’ਤੇ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਮੌਜੂਦ ਰਹਿਣਗੇ, ਜੋ ਨਾਗਰਿਕਾਂ ਨੂੰ ਵੋਟਰ ਸੂਚੀ ਦੀ ਜਾਂਚ ਕਰਨ ਅਤੇ ਲੋੜੀਂਦੀਆਂ ਸੇਵਾਵਾਂ ਪ੍ਰਾਪਤ ਕਰਨ ਵਿੱਚ ਸਹਾਇਤਾ ਪ੍ਰਦਾਨ ਕਰਨਗੇ।
ਇਸ ਲਈ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਸਬੰਧਤ ਪੋਲਿੰਗ ਬੂਥ ’ਤੇ ਲਗਾਏ ਜਾ ਰਹੇ ਇਸ ਵਿਸ਼ੇਸ਼ ਕੈਂਪ ਵਿੱਚ ਪਹੁੰਚ ਕੇ ਵੋਟਰ ਸੂਚੀ ਵਿੱਚ ਆਪਣਾ ਨਾਮ ਅਤੇ ਵੇਰਵਿਆਂ ਦੀ ਜਾਂਚ ਜ਼ਰੂਰ ਕਰਨ ਅਤੇ ਲੋੜ ਅਨੁਸਾਰ ਉਪਲਬਧ ਸੇਵਾਵਾਂ ਦਾ ਲਾਭ ਉਠਾਉਣ।
- Download Babushahi App
-
-