ਪੰਜਾਬ ਨੂੰ ਰੰਗਲਾ ਬਣਾਉਣ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ 'ਚ ਲੋਕ ਦੇਣ ਸਾਥ-ਵਿਧਾਇਕ ਚੱਢਾ
ਨਸ਼ਾ ਮੁਕਤੀ ਯਾਤਰਾ ਪਿੰਡ-ਪਿੰਡ, ਕਸਬੇ ਤੇ ਸ਼ਹਿਰਾਂ 'ਚ ਘਰ-ਘਰ ਜਾ ਕੇ ਲੋਕਾਂ ਨੂੰ ਕਰੇਗੀ ਜਾਗਰੂਕ -ਜਗਦੀਪ ਜੱਗਾ
ਰੂਪਨਗਰ ਜ਼ਿਲ੍ਹੇ 'ਚ 16 ਮਈ ਤੋਂ ਸ਼ੁਰੂ ਹੋਣ ਵਾਲੀ "ਨਸ਼ਾ ਮੁਕਤੀ ਯਾਤਰਾ" ਸੰਬੰਧੀ ਰਣਨੀਤੀ ਉਲੀਕੀ
ਰੂਪਨਗਰ, 13 ਮਈ: ''ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਮਨੁੱਖੀ ਚੇਨ ਬਣਾ ਕੇ ਲੋਕ ਲਹਿਰ ਬਣਾਈ ਜਾਵੇਗੀ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ।''
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਅੱਜ ਪੀਡਬਲਿਊਡੀ ਰੈਸਟ ਹਾਊਸ ਰੂਪਨਗਰ ਵਿਖੇ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤੀ ਟੀਮ ਨਾਲ ਮੀਟਿੰਗ ਕਰਦਿਆਂ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਦੈਂਤ ਨੂੰ ਕਾਬੂ ਕਰਨ ਲਈ ਤਿੰਨ ਸਾਲ ਵਿਉਂਤਬੰਦੀ ਕੀਤੀ ਅਤੇ ਹੁਣ ਨਸ਼ਾ ਤਸਕਰਾਂ ਨੂੰ ਸਖ਼ਤ ਸੁਨੇਹਾ ਦਿੱਤਾ ਗਿਆ ਹੈ ਕਿ ਉਹ ਜਾਂ ਪੰਜਾਬ ਛੱਡ ਜਾਣ ਜਾਂ ਫੇਰ ਨਸ਼ਿਆਂ ਦਾ ਕਾਰੋਬਾਰ ਛੱਡਣ।
ਇਸ ਮੌਕੇ ਵਿਸ਼ੇਸ਼ ਰੂਪ ਵਿਚ ਹਾਜ਼ਰ ਹੋਏ ਨਸ਼ਾ ਮੁਕਤੀ ਮਾਲਵਾ ਜੋਨ ਦੇ ਕੋਆਰਡੀਨੇਟਰ ਤੇ ਡਿਪਟੀ ਮੇਅਰ ਪਟਿਆਲਾ ਜਗਦੀਪ ਸਿੰਘ ਜੱਗਾ ਨੇ ਦੱਸਿਆ ਕਿ ਪੰਜਾਬ ਨੂੰ ਪੰਜ ਜੋਨਾਂ 'ਚ ਵੰਡਕੇ 16 ਮਈ ਤੋਂ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਜੋ ਕਿ ਪਿੰਡ-ਪਿੰਡ, ਕਸਬੇ ਤੇ ਸ਼ਹਿਰਾਂ 'ਚ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰੇਗੀ।
ਉਨ੍ਹਾਂ ਹਲਕਾ ਤੇ ਬਲਾਕ ਕੋਆਰਡੀਨੇਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾਣ ਵਾਲੀ ਇਸ ਨਸ਼ਾ ਮੁਕਤੀ ਯਾਤਰਾ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਰਕਾਰ ਨੂੰ ਆਪਣਾ ਪੂਰਾ ਸਹਿਯੋਗ ਦਿਓ, ਉਨ੍ਹਾਂ ਬਲਾਕ ਕੋਆਰਡੀਨੇਟਰਾਂ ਨੂੰ ਕਿਹਾ ਕਿ ਇਸ ਯਾਤਰਾ ਵਿੱਚ ਤੁਹਾਡਾ ਸਭ ਤੋਂ ਵੱਡਾ ਤੇ ਅਹਿਮ ਰੋਲ ਹੈ, ਉਨ੍ਹਾਂ ਕਿਹਾ ਕਿ ਤੁਸੀਂ ਇਸ ਯਾਤਰਾ ਵਿੱਚ ਹਾਜ਼ਰ ਹੋਏ ਲੋਕਾਂ ਦੀ ਹਾਜ਼ਰੀ ਲਗਵਾਉਣੀ, ਨਸ਼ਾ ਪੀੜ੍ਹਤਾਂ ਦੀ ਲਿਸਟ ਬਣਾਉਣੀ, ਨਸ਼ਾ ਛੱਡਣ ਵਾਲੇ ਦਾ ਨਾਮ ਨੋਟ ਕਰਨਾ ਤੇ ਉਸ ਨੂੰ ਹਲਕੇ ਦਾ ਹੀਰੋ ਬਣਾਉਣਾ ਅਤੇ ਸਭ ਤੋਂ ਵੱਡਾ ਤੇ ਅਹਿਮ ਕੰਮ ਨਸ਼ਾ ਤਸਕਰਾਂ ਦੀ ਜਾਣਕਾਰੀ ਖੁਫੀਆਂ ਤੌਰ ਤੇ ਆਪਣੇ ਹਲਕਾ ਤੇ ਜ਼ਿਲ੍ਹਾ ਕੋਆਰਡਨੇਟਰ ਨੂੰ ਦੇਣਾ ਹੈ।
ਇਸ ਮੌਕੇ ਮੀਟਿੰਗ ਵਿੱਚ ਹਾਜ਼ਰ ਹੋਏ ਟੀਮ ਮੈਂਬਰਾਂ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਜੋ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਵੱਲੋਂ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਟੀਮ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਯੁੱਧ ਛੇੜੀ ਇਸ ਮੁਹਿੰਮ ਨੂੰ ਹਰ ਖੇਤਰ, ਹਰ ਪਿੰਡ, ਹਰ ਸ਼ਹਿਰ, ਹਰ ਵਾਰਡ ਵਿੱਚ ਪਹੁੰਚਾ ਕੇ ਨਸ਼ਿਆਂ ਦੇ ਖਾਤਮੇ ਲਈ ਜ਼ਿਲ੍ਹਾ ਤੇ ਪੁਲੀਸ ਪ੍ਰਸ਼ਾਸਨ, ਹਲਕਾ ਵਿਧਾਇਕਾ, ਇੰਚਾਰਜ਼ਾ, ਪਾਰਟੀ ਆਗੂਆ ਵਰਕਰਾਂ ਅਤੇ ਆਮ ਲੋਕਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਪੂਰਾ ਸਹਿਯੋਗ ਕਰਨਗੇ ਤਾਂ ਜੋ ਨਸ਼ੇ ਜੜੋਂ ਖਤਮ ਕੀਤਾ ਜਾ ਸਕੇ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਕੋਆਰਡੀਨੇਟਰ ਸ. ਹਰਪ੍ਰੀਤ ਸਿੰਘ ਕਾਹਲੋਂ, ਹਲਕਾ ਰੂਪਨਗਰ ਤੋਂ ਕੋਆਰਡੀਨੇਟਰ ਅਵਤਾਰ ਸਿੰਘ ਕੁੰਨਰ, ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਕੋਆਰਡੀਨੇਟਰ ਪ੍ਰਸ਼ੋਤਮ ਸਿੰਘ ਮਾਹਲ, ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕੋਆਰਡੀਨੇਟਰ ਹਿਤੇਸ਼ ਸ਼ਰਮਾ, ਗੁਰਜੀਤ ਸਿੰਘ ਗੋਲਡੀ, ਗੁਰਦੀਪ ਸਿੰਘ, ਸਾਹਿਬ ਸਿੰਘ ਛੋਟਾ, ਬਲਵੰਤ ਸਿੰਘ ਗਿੱਲ, ਜਤਿੰਦਰ ਸਿੰਘ ਪਾਲ, ਸਤਵਿੰਦਰ ਸਿੰਘ ਬਿੱਲਾ, ਦਵਿੰਦਰ ਸਿੰਘ, ਕੁਲਵੰਤ ਸਿੰਘ, ਲਖਵਿੰਦਰ ਸਿੰਘ ਕਾਕਾ, ਬਲਵਿੰਦਰ ਸਿੰਘ ਚਤਾਮਲੀ, ਮਾਸਟਰ ਕਮਲ ਸਿੰਘ, ਕੁਲਦੀਪ ਸਿੰਘ ਖੇੜੀ, ਬਲਵਿੰਦਰ ਸਿੰਘ ਕੈਫ, ਹਰਜਿੰਦਰ ਸਿੰਘ, ਇੰਦਰਜੀਤ ਸਿੰਘ ਬਾਲਾ, ਬੌਬੀ ਪੰਜੋਲਾ, ਸੁਖਦੇਵ ਸਿੰਘ ਮੀਆਂਪੁਰ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।