ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਦੀ ਹੜਤਾਲ ਖਤਮ, ਲੋਕਾਂ ਲਿਆ ਸੁੱਖ ਦਾ ਸਾਹ
ਰੋਹਿਤ ਗੁਪਤਾ
ਗੁਰਦਾਸਪੁਰ,17 ਅਗਸਤ 2025 : ਆਪਣੀਆਂ ਮੰਗਾਂ ਨੂੰ ਲੈ ਕੇ ਵੀ ਤੇ ਤਿੰਨ ਦਿਨਾਂ ਤੋਂ ਹੜਤਾਲ ਤੇ ਚੱਲ ਰਹੇ ਪੰਜਾਬ ਰੋਡਵੇਜ਼ ,ਪਨਬਸ ,ਪੀਆਰਟੀਸੀ ਠੇਕਾ ਮੁਲਾਜ਼ਮਾਂ ਨੇ ਸਰਕਾਰ ਦੇ ਭਰੋਸੇ ਤੋਂ ਬਾਅਦ ਆਪਣੀ ਹੜਤਾਲ ਵਾਪਸ ਲੈ ਲਈ ਹੈ । ਹੜਤਾਲ ਖਤਮ ਹੋਣ ਨਾਲ ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਦੀਆਂ ਬੱਸਾਂ ਸੜਕਾਂ ਤੇ ਦੌੜਨੀਆਂ ਸ਼ੁਰੂ ਹੋ ਗਈਆਂ ਹਨ। ਬਟਾਲਾ ਡੀਪੂ ਦੇ ਪ੍ਰਧਾਨ ਪਰਮਜੀਤ ਸਿੰਘ ਕੁਹਾੜ ਨੇ ਦੱਸਿਆ ਕਿ ਸਰਕਾਰ ਠੇਕਾ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਦੌੜ ਰਹੀ ਸੀ ਜਿਸ ਕਾਰਨ ਮਜ਼ਦੂਰ ਹੜਤਾਲ ਤੇ ਜਾਣਾ ਪਿਆ ਸੀ। ਉਹਨਾਂ ਕਿਹਾ ਸਰਕਾਰ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਪੰਜਾਬ ਰੋਡਵੇਜ ਪਨਬੱਸ ,ਪੀਆਰਟੀਸੀ ਦੀਆਂ ਬੱਸਾਂ ਦੇ ਠੇਕਾ ਮੁਲਾਜ਼ਮ ਆਪਣੇ ਕੰਮ ਤੇ ਵਾਪਸ ਪਰਤ ਆਏ ਹਨ। ਉਹਨਾਂ ਉਮੀਦ ਜਤਾਈ ਕਿ ਸਰਕਾਰ ਉਹਨਾਂ ਦੀਆਂ ਮੰਗਾਂ ਮੰਨਣ ਵਿੱਚ ਦੇਣ ਨਹੀਂ ਲਗਾਏਗੀ ।