← ਪਿਛੇ ਪਰਤੋ
ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪੰਜਾਬ ਟਾਊਨ ਇੰਪਰੂਵਮੈਂਟ ਐਕਟ ਪਾਸ * ਡਾ. ਰਵਜੋਤ ਸਿੰਘ ਨੇ ਪੇਸ਼ ਕੀਤਾ ਬਿੱਲ * ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਚੁੱਕਿਆ ਕਦਮ ਚੰਡੀਗੜ੍ਹ, 29 ਸਤੰਬਰ: ਸ਼ਹਿਰਾਂ ਦੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਣ ਅਤੇ ਵਧੇਰੇ ਸੁਚਾਰੂ ਬਣਾਉਣ ਲਈ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪੰਜਾਬ ਟਾਊਨ ਇੰਪਰੂਵਮੈਂਟ ਐਕਟ, 1922 ਪਾਸ ਕੀਤਾ ਗਿਆ ਹੈ। ਬਿੱਲ ਪੇਸ਼ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਬਿੱਲ ਦਾ ਮਕਸਦ ਸੂਬੇ ਦੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਸੁਧਾਰ ਟਰੱਸਟਾਂ ਕੋਲ ਉਪਲਬਧ ਫੰਡਾਂ ਦੀ ਵਰਤੋਂ ਦੇ ਸਮਰੱਥ ਬਣਾਉਣਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਬਿੱਲ ਦਾ ਉਦੇਸ਼ ਨਗਰ ਨਿਗਮ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨਾ ਅਤੇ ਸੁਧਾਰ ਟਰੱਸਟਾਂ ਦੇ ਸਰੋਤਾਂ ਦੀ ਸਰਬੋਤਮ ਵਰਤੋਂ ਰਾਹੀਂ ਰਾਜ ਦੇ ਸ਼ਹਿਰੀ ਕਸਬਿਆਂ ਦੇ ਵਸਨੀਕਾਂ ਲਈ ਨਾਗਰਿਕ ਸੇਵਾਵਾਂ ਦੇ ਪ੍ਰਬੰਧਨ ਨੂੰ ਬਿਹਤਰ ਬਣਾਉਣਾ ਹੈ।
Total Responses : 659