ਪੰਜਾਬ ਸਖੀ ਸ਼ਕਤੀ ਮੇਲਾ ਦੀ ਤਿਆਰੀਆਂ ਸਬੰਧੀ ਮੀਟਿੰਗ ਆਯੋਜਿਤ
ਰੋਹਿਤ ਗੁਪਤਾ
ਗੁਰਦਾਸਪੁਰ, 2 ਫਰਵਰੀ ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਸਖੀ ਸ਼ਕਤੀ ਮੇਲਾ–2026 ਦੀਆਂ ਤਿਆਰੀਆਂ ਨੂੰ ਲੈ ਕੇ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਮੇਲੇ ਦੀ ਸੁਚਾਰੂ ਆਯੋਜਨਾ, ਸੁਰੱਖਿਆ ਪ੍ਰਬੰਧਾਂ ਅਤੇ ਵਿਭਾਗੀ ਤਾਲਮੇਲ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ।
ਇਸ ਮੌਕੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਖੀ ਸ਼ਕਤੀ ਮੇਲਾ–2026 ਪੁਰਾਣਾ ਬੱਸ ਅੱਡਾ, ਗੁਰਦਾਸਪੁਰ ਵਿਖੇ ਮਿਤੀ 10 ਤੋਂ 13 ਫਰਵਰੀ 2026 ਤੱਕ ਆਯੋਜਿਤ ਕੀਤਾ ਜਾਵੇਗਾ। ਇਹ ਮੇਲਾ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਅਤੇ ਪੰਜਾਬ ਉਦਯੋਗ ਅਤੇ ਵਣਜ ਵਿਭਾਗ ਵੱਲੋਂ ਸਾਂਝੇ ਤੌਰ ‘ਤੇ ਕਰਵਾਇਆ ਜਾ ਰਿਹਾ ਹੈ।
ਸ੍ਰੀ ਗੁਰਪ੍ਰੀਤ ਸਿੰਘ ਗਿੱਲ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੇਲੇ ਦੀਆਂ ਤਿਆਰੀਆਂ ਸਮੇਂ-ਸਿਰ ਪੂਰੀਆਂ ਕਰਨ ਅਤੇ ਆਉਣ ਵਾਲੇ ਲੋਕਾਂ ਨੂੰ ਹਰ ਸੰਭਵ ਸਹੂਲਤ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਕੀਰਤਪ੍ਰੀਤ ਕੌਰ, ਐਕਸੀਅਨ ਵਾਟਰ ਸਪਲਾਈ ਕੰਵਰਜੀਤ ਰੱਤੜਾ , ਜੇਈ ਕਰਨਬੀਰ ਸਿੰਘ, ਰੁਪਿੰਦਰ ਕੌਰ ਬੀ.ਪੀ.ਐੱਮ, ਬਲਾਕ ਇੰਚਾਰਜ ਹਰਪ੍ਰੀਤ ਕੌਰ ਅਤੇ ਵੱਖ-ਵੱਖ ਅਧਿਕਾਰੀ ਮੌਜੂਦ ਸਨ।