ਡਾ. ਰਵਜੋਤ ਸਿੰਘ ਨੇ ਲਾਪਰਵਾਹੀ 'ਤੇ ਸ਼ਿਕੰਜਾ ਕੱਸਿਆ: ਡੇਰਾਬੱਸੀ ਦਾ EO ਮੁਅੱਤਲ
ਚੰਡੀਗੜ੍ਹ, 14 ਮਈ 2025- ਡਿਊਟੀ ਵਿੱਚ ਕੁਤਾਹੀ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ, ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਡੇਰਾਬੱਸੀ ਦੇ ਕਾਰਜ ਸਾਧਕ ਅਧਿਕਾਰੀ (ਈ.ਓ.) ਵਿਜੇ ਕੁਮਾਰ ਨੂੰ ਆਪਣੀਆਂ ਡਿਊਟੀਆਂ ਨਿਭਾਉਣ ਵਿੱਚ ਅਸਫਲ ਰਹਿਣ ਲਈ ਮੁਅੱਤਲ ਕਰ ਦਿੱਤਾ।
ਡੇਰਾਬੱਸੀ ਵਿੱਚ ਸਫਾਈ ਕਾਰਜਾਂ ਦੇ ਅਚਨਚੇਤ ਨਿਰੀਖਣ ਦੌਰਾਨ, ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਜ਼ਮੀਨੀ ਹਕੀਕਤਾਂ ਅਤੇ ਸਫਾਈ ਪਹਿਲਕਦਮੀਆਂ ਵਿੱਚ ਪ੍ਰਗਤੀ ਦੀ ਘਾਟ ਪ੍ਰਤੀ ਅਸੰਤੁਸ਼ਟੀ ਪ੍ਰਗਟ ਕੀਤੀ। ਉਨ੍ਹਾਂ ਨੇ ਈ.ਓ. ਨੂੰ ਅਗਲੇ ਨੋਟਿਸ ਤੱਕ ਸੈਕਟਰ-35-ਏ ਚੰਡੀਗੜ੍ਹ ਵਿੱਚ ਸਥਾਨਕ ਸਰਕਾਰਾਂ ਦੇ ਮੁੱਖ ਦਫਤਰ ਵਿੱਚ ਰਿਪੋਰਟ ਕਰਨ ਦੇ ਨਿਰਦੇਸ਼ ਵੀ ਦਿੱਤੇ।
ਇਹ ਫੈਸਲਾਕੁੰਨ ਕਦਮ ਜਵਾਬਦੇਹੀ ਅਤੇ ਕੁਸ਼ਲ ਜਨਤਕ ਸੇਵਾ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਡਾ. ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਨਾਗਰਿਕ ਜ਼ਿੰਮੇਵਾਰੀਆਂ ਵਿੱਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਧਿਕਾਰੀਆਂ ਨੂੰ ਜਨਤਾ ਨੂੰ ਸਫਾਈ ਸੇਵਾਵਾਂ ਦੀ ਤੁਰੰਤ ਅਤੇ ਪ੍ਰਭਾਵਸ਼ਾਲੀ ਡਿਲੀਵਰੀ ਯਕੀਨੀ ਬਣਾਉਣੀ ਚਾਹੀਦੀ ਹੈ।