ਪੰਜਾਬ ਸਰਕਾਰ ਨੇ ਚਹਪੁੱਖੀ ਵਿਕਾਸ ਕਾਰਜ ਕਰਵਾਏ-ਵਿਧਾਇਕ ਐਡਵੋਕੈਟ ਅਮਰਪਾਲ ਸਿੰਘ
ਰੋਹਿਤ ਗੁਪਤਾ
ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 16 ਜੂਨ . ਭਗਵੰਤ ਸਿੰਘ ਮਾਨ , ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਖੇਤ-ਖੇਤ ਨਹਿਰੀ ਪਾਣੀ ਪਹੁੰਚਾਉਣ, ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਵਾਇਆ ਹੈ ਅਤੇ ਮਾਨ ਸਰਕਾਰ ਨੇ ਸੂਬਾ ਵਾਸੀਆਂ ਦੀਆਂ ਮੁਸ਼ਕਿਲਾਂ ਦੂਰ ਕੀਤੀਆਂ ਹਨ। ਇਹ ਪ੍ਰਗਟਾਵਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਗੱਲਬਾਤ ਦੌਰਾਨ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਵਿਕਾਸ ਕਾਰਜ ਕਰਵਾਉਣ ਦੇ ਨਾਲ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਢੀ ਗਈ ਹੈ, ਜਿਸ ਦੀ ਲੋਕਾਂ ਵਲੋਂ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਰੁਖ਼ ਅਪਣਾਇਆ ਗਿਆ ਹੈ, ਉਸਦੇ ਨਾਲ ਨਸ਼ਾ ਪੀੜਤਾਂ ਦਾ ਨਸ਼ਾ ਛੁਡਾਊ ਕੇਂਦਰਾਂ ਵਿੱਥ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਸਰਕਾਰ ਨਾਲ ਸਹਿਯੋਗ ਕਰਨ ਅਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾਉਣ ਲਈ ਅੱਗੇ ਆਉਣ।
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰ ਰਹੇ ਹਨ। ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਬਣਾਏ ਜਾ ਰਹੇ ਹਨ ਅਤੇ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਕਰਵਾਉਣ ਤੋਂ ਇਲਾਵਾ ਵੱਖ-ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ।