ਪੰਜਾਬ ਸਰਕਾਰ ਵੱਲੋਂ ਐਸ.ਸੀ ਭਾਈਚਾਰਿਆਂ ਦਾ ਕਰਜ਼ਾ ਮਾਫ : ਵਿਧਾਇਕ ਸ਼ੈਰੀ ਕਲਸੀ
ਬਟਾਲਾ ਹਲਕੇ ਦੇ 52 ਲਾਭਪਾਤਰੀਆਂ ਦੇ 78 ਲੱਖ ਰੁਪਏ ਦੇ ਕਰਜ਼ਿਆਂ 'ਤੇ ਫਿਰੀ ਲੀਕ
ਰੋਹਿਤ ਗੁਪਤਾ
ਬਟਾਲਾ, 26 ਜੁਲਾਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਕਰਜ਼ਾ ਮਾਫੀ ਸਬੰਧੀ ਸਰਟੀਫਿਕੇਟ ਵੰਡਣ ਲਈ ਇੱਕ ਸਮਾਗਮ ਕਰਵਾਇਆ ਗਿਆ, ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਆਪਣੇ ਹਲਕੇ ਨਾਲ ਸਬੰਧਤ 52 ਲਾਭਪਾਤਰੀਆਂ ਨੂੰ ਕਰਜ਼ਾ ਮਾਫੀ ਸਰਟੀਫਿਕੇਟ ਵੰਡੇ । ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ, ਸੁਖਵਿੰਦਰ ਸਿੰਘ ਜਿਲ੍ਹਾ ਭਲਾਈ ਅਫਸਰ, ਸਤਪਾਲ ਜਿਲ੍ਹਾ ਮੈਨੇਜਰ, ਅਮਰਜੀਤ ਸਿੰਘ ਸਹਾਇਕ ਜਿਲ੍ਹਾ ਮੈਨੇਜਰ, ਲਾਇਨ ਵੀ ਐਮ ਗੋਇਲ, ਲਾਇਨ ਰਾਜੀਵ ਵਿੱਗ ਅਤੇ ਨਵਦੀਪ ਸਿੰਘ ਪਨੇਸਰ ਮੌਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਤੋਂ ਮਿਤੀ 31 ਮਾਰਚ 2020 ਤੋਂ ਪਹਿਲਾਂ ਐਸਸੀ ਭਾਈਚਾਰੇ ਅਤੇ ਦਿਵਿਆਂਗ ਵਿਅਕਤੀਆਂ ਵੱਲੋਂ ਲਏ ਗਏ ਕਰਜੇ ਮਾਫ ਕਰ ਦਿੱਤੇ ਗਏ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਅੱਜ ਬਟਾਲਾ ਹਲਕੇ ਦੇ ਕੁਲ 52 ਲਾਭਪਾਤਰੀ ਹਨ, ਜਿਨ੍ਹਾਂ ਦੇ 78 ਲੱਖ ਰੁਪਏ ਦੇ ਕਰਜੇ ਮਾਫ ਹੋਏ ਹਨ। ਅੱਜ ਇਨ੍ਹਾਂ ਲਾਭਪਾਤਰੀਆਂ ਨੂੰ ਕਰਜ਼ਾ ਮੁਅਫੀ ਸਕੀਮ ਅਧੀਨ ਪ੍ਰਮਾਣ ਪੱਤਰ ਵੰਡੇ ਗਏ ਗਏ ਹਨ।
ਉਨ੍ਹਾਂ ਦੱਸਿਆਂ ਕਿ ਜਿਲ੍ਹੇ ਗੁਰਦਾਸਪੁਰ ਵਿੱਚ ਕੁਲ 321 ਲਾਭਪਾਤਰੀ ਹਨ ਅਤੇ ਕੁਲ 4 ਕਰੋੜ 45 ਲੱਖ 62 ਹਜਾਰ ਰੁਪਏ ਦੇ ਕਰਜੇ ਮਾਫ ਹੋਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਕੁਲ 4727 ਲਾਭਪਾਤਰੀਆਂ ਦੇ 67 ਕਰੋੜ 84 ਲੱਖ ਰੁਪਏ ਦੇ ਕਰਜੇ ਮਾਫ ਹੋਏ ਹਨ।
ਵਿਧਾਇਕ ਨੇ ਕਿਹਾ ਕਿ ਸੂਬਾ ਸਰਕਾਰ ਲੋਕ ਹਿੱਤਾਂ ਅਤੇ ਸਮਾਜ ਦੇ ਪਿਛੜੇ ਵਰਗਾਂ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ। ਇਸ ਮੌਕੇ ਜਿਨਾਂ ਲੋਕਾਂ ਦੇ ਕਰਜ ਮਾਫ ਹੋਏ ਉਨਾਂ ਦੇ ਚਿਹਰੇ ਦੀ ਰੌਣਕ ਵੇਖਣ ਵਾਲੀ ਸੀ ਅਤੇ ਉਹ ਕਰਜ ਮਾਫੀ ਦੇ ਸਰਟੀਫਿਕੇਟ ਦੇ ਰੂਪ ਵਿੱਚ ਖੁਸ਼ੀਆਂ ਦਾ ਸਰਟੀਫਿਕੇਟ ਲੈ ਕੇ ਘਰਾਂ ਨੂੰ ਮੁੜੇ ਹਨ।
ਇਸ ਮੌਕੇ ਲਾਭਪਾਤਰੀ ਬਲਕਾਰ ਸਿੰਘ, ਕੇਵਲ ਸਿੰਘ,ਰਛਪਾਲ ਸਿੰਘ ਅਤੇ ਸ੍ਰੀਮਤੀ ਅਮਰਜੀਤ ਕੌਰ ਨੇ ਕਿਹਾ ਕਿ ਮੁਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਲੋੜਵੰਦ ਲੋਕਾਂ ਦੀ ਬਾਂਹ ਫੜੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਉਨ੍ਹਾਂ ਦੇ ਹਿੱਤ ਵਿੱਚ ਅਜਿਹਾ ਉਪਰਾਲਾ ਨਹੀ ਕੀਤਾ ਗਿਆ ਸੀ ਪਰ ਮਾਨ ਸਰਕਾਰ ਨੇ ਸਾਡਾ ਕਰਜ਼ਾ ਮੁਆਫ ਕਰਕੇ ਨੇਕ ਤੇ ਵੱਡਾ ਕਾਰਜ ਕੀਤਾ ਹੈ।