ਪੰਜਾਬ ਸਰਕਾਰ ਵੱਲੋ ਚਲਾਏ 'ਵਿਕਸਤ ਜਲ ਸ਼ਕਤੀ ਅਭਿਆਨ' ਅਤੇ ਸਾਉਣੀ ਮੱਕੀ ਹੇਠ ਰਕਬਾ ਵਧਾਉਣ ਲਈ ਲੱਗਾ ਕੈਂਪ
- ਜ਼ਮੀਨ ਹੇਠਲੇ ਪਾਣੀ ਅਤੇ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਮੱਕੀ ਦੀ ਕਾਸ਼ਤ ਹੇਠ ਰਕਬਾ ਵਧਾਉਣ ਦੀ ਜ਼ਰੂਰਤ -ਮੁੱਖ ਖੇਤੀਬਾੜੀ ਅਫ਼ਸਰ
ਰੋਹਿਤ ਗੁਪਤਾ
ਬਟਾਲਾ, 1 ਜੁਲਾਈ 2025 - ਪੰਜਾਬ ਸਰਕਾਰ ਵੱਲੋ ਚਲਾਏ ਜਾ ਰਹੇ 'ਜਲ ਸ਼ਕਤੀ ਵਿਕਸਤ ਅਭਿਆਨ' ਅਤੇ ਸਾਉਣੀ ਮੱਕੀ ਹੇਠ ਰਕਬਾ ਵਧਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਬਲਾਕ ਬਟਾਲਾ ਦੇ ਪਿੰਡ ਭੁੱਲਰ ਵਿਖੇ ਡਾ. ਪਰਮਬੀਰ ਸਿੰਘ ਕਾਹਲੋ ਖੇਤੀਬਾੜੀ ਅਫਸਰ, ਬਟਾਲਾ ਦੇ ਪੑਬੰਧਾਂ ਹੇਠ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਪ ਦੀ ਪ੍ਰਧਾਨਗੀ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਅਮਰੀਕ ਸਿੰਘ ਵੱਲੋ ਕੀਤੀ ਗਈ। ਕੈਂਪ ਵਿੱਚ ਮੈਡਮ ਸਹਿਜਦੀਪ ਕੌਰ ਖੋਜ ਅਫ਼ਸਰ ਪੰਜਾਬ ਵਿਕਾਸ ਕਮਿਸ਼ਨ ਚੰਡੀਗੜ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ।
ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਕਿਸਾਨਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਝੋਨੇ ਦੀ ਕਾਸ਼ਤ ਕਰਨ ਨਾਲ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ, ਜਿਸ ਕਾਰਨ ਭਵਿਖ ਵਿਚ ਖੇਤੀ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ।
ਉਨਾਂ ਦੱਸਿਆ ਕਿ ਭਵਿੱਖ ਦੀ ਖੇਤੀ ਨੂੰ ਟਿਕਾਊ ਬਣਾਉਣ ਅਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਚ 2000 ਹੈਕਟੇਅਰ ਰਕਬਾ ਝੋਨੇ ਦੀ ਖੇਤੀ ਹੇਠੋਂ ਕਢ ਕੇ ਮੱਕੀ ਦੀ ਕਾਸ਼ਤ ਹੇਠਾਂ ਲਿਆਉਣ ਲਈ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਉਨਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਜੋਂ ਕਿਸਾਨ ਝੋਨੇ ਦੀ ਖੇਤੀ ਕਰਨ ਦੀ ਬਿਜਾਏ ਸਾਉਣੀ ਰੁੱਤ ਵਾਲੀ ਮੱਕੀ ਦੀ ਕਾਸ਼ਤ ਕਰੇਗਾ ,ਉਨਾਂ ਨੁੰ ਪ੍ਰਤੀ ਹੈਕ 17500/- ਰੁਪਏ ਬਤੌਰ ਪ੍ਰੋਤਸਾਹਨ ਰਾਸ਼ੀ ਵਜੋਂ ਸਿੱਧੇ ਬੈਂਕ ਖਾਤਿਆਂ ਵਿਚ ਦਿੱਤੇ ਜਾਣਗੇ।
ਸੀਨੀਅਰ ਖੋਜ ਅਫ਼ਸਰ ਮੈਡਮ ਸਹਿਜਦੀਪ ਕੌਰ ਨੇ ਮੱਕੀ ਦੀ ਪ੍ਰਮੋਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਵੱਲੋ ਚਲਾਈ ਜਾ ਰਹੀ ਸਕੀਮ ਬਾਰੇ ਜਾਣੂੰ ਕਰਵਾਇਆ। ਉਨਾਂ ਨੇ ਦੱਸਿਆ ਕਿ ਇਸ ਵਾਰ ਪੰਜਾਬ ਸਰਕਾਰ ਵਲੋਂ ਮੱਕੀ ਦੀ ਖਰੀਦ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਮੱਕੀ ਦੀ ਖਰੀਦ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਮੱਕੀ ਦੀ ਖਰੀਦ ਘੱਟੋ ਘੱਟ ਸਮਰਥਨ ਮੁੱਲ ਤੇ ਕਰਨ ਨੂੰ ਯਕੀਨੀ ਬਣਾਏਗੀ।
ਇਸ ਮੌਕੇ ਡਾ. ਪਰਮਬੀਰ ਸਿੰਘ ਕਾਹਲੋਂ ਖੇਤੀਬਾੜੀ ਅਫਸਰ, ਬਟਾਲਾ ਨੇ ਦੱਸਿਆ ਕਿ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿਚ ਆ ਰਹੀ ਗਿਰਾਵਟ ਨੂੰ ਰੋਕਣ ਲਈ ਗਰਮੀ ਰੁੱਤ ਦੀ ਮੱਕੀ ਦੀ ਕਾਸ਼ਤ ਕਰਨ ਦੀ ਬਿਜਾਏ ਸਾਉਣੀ ਰੁੱਤ ਦੀ ਮੱਕੀ ਦੀ ਬਿਜਾਈ ਕਰਨੀ ਚਾਹੀਦੀ ਹੈ।
ਡਾ. ਸਿਮਰਨਜੀਤ ਸਿੰਘ ਭਿੰਡਰ ਖੇਤੀਬਾੜੀ ਵਿਕਾਸ ਅਫਸਰ, ਬਟਾਲਾ ਨੇ ਦੱਸਿਆ ਕਿ ਜੇਕਰ ਝੋਨੇ ਤੋਂ ਹੁੰਦੇ ਮੁਨਾਫ਼ੇ ਦੇ ਬਰਾਬਰ ਮੱਕੀ ਦੀ ਫ਼ਸਲ ਤੋਂ ਲੈਣਾ ਹੈ ਤਾਂ ਪ੍ਰਤੀ ਏਕੜ 33000 ਬੂਟਿਆਂ ਦੀ ਗਿਣਤੀ ਦਾ ਹੋਣਾ ਬਹੁਤ ਜ਼ਰੂਰੀ ਹੈ ਅਤੇ ਪ੍ਰਤੀ ਏਕੜ 33000 ਬੂਟਿਆਂ ਦੀ ਗਿਣਤੀ ਨੂੰ ਯਕੀਨੀ ਬਣਾਉਣ ਲਈ ਮੱਕੀ ਦੀ ਬਿਜਾਈ ਨੁਮੈਟਿਕ ਪਲਾਂਟਰ ਜਾਂ ਵੱਟਾਂ ਤੇ ਚੋਗ ਕੇ ਜਾਂ ਮੱਕੀ ਦੀ ਬਿਜਾਈ ਕਰਨ ਵਾਲੀ ਡਰਿੱਲ ਨਾਲ ਕਰਨੀ ਚਾਹੀਦੀ ਹੈ।
ਡਾ. ਪਰਮਬੀਰ ਕੌਰ ਨੇ ਆਏ ਹੋਏ ਕਿਸਾਨਾਂ ਨੂੰ ਮੱਕੀ ਵਿੱਚ ਖਾਦਾਂ ਅਤੇ ਪੌਦਾ ਸੁਰੱਖਿਆ ਦਵਾਈਆਂ ਦੀ ਸਹੀ ਵਰਤੋ ਬਾਰੇ ਜਾਣਕਾਰੀ ਦਿੱਤੀ।
ਡਾ. ਕਵਲਜੀਤ ਕੌਰ ਏ.ਡੀ.ਉ (ਭੋਂ ਪਰਖ ਲੈਬ) ਨੇ ਮਿੱਟੀ ਦੀ ਟੈਸਟਿੰਗ ਸਬੰਧੀ ਕਿਸਾਨਾਂ ਨੂੰ ਖੇਤਾਂ ਵਿੱਚੋ ਮਿੱਟੀ ਦੇ ਨਮੂਨੇ ਲੈਣ ਬਾਰੇ ਦੱਸਿਆ।
ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਸੁਖਜਿੰਦਰ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਨੇ ਬਾਖੂਬੀ ਨਿਭਾਈ। ਇਸ ਮੌਕੇ ਸ੍ਰੀਮਤੀ ਰਵਿੰਦਰ ਕੌਰ ਏ.ਈ.ਉ, ਸੑੀ ਯਾਦਵਿੰਦਰ ਸਿੰਘ ,ਹਰਮਨਪ੍ਰੀਤ ਸਿੰਘ ਏ.ਈ.ਉ, ਸ੍ਰੀ ਕੁਲਵਿੰਦਰ ਸਿੰਘ ਬੀ.ਟੀ.ਐਮ ਅਤੇ ਜਿਲ਼ਾ ਗੁਰਦਾਸਪੁਰ ਦੇ ਵੱਖ- ਵੱਖ ਬਲਾਕਾ ਤੋ ਆਏ ਹੋਏ ਅਧਿਕਾਰੀ/ਕਰਮਚਾਰੀ, ਪੑਧਾਨ ਹੁਸ਼ਿਆਰ ਸਿੰਘ , ਮਿੱਤਰਮਾਨ ਸਿੰਘ , ਯੂਥ ਕਲਬ ਪੑਧਾਨ ਪੑਭਸਿਮਰਨ ਸਿੰਘ , ਸਰਪੰਚ ਪਰਮਜੀਤ ਸਿੰਘ, ਨੰਬਰਦਾਰ ਬਲਜੀਤ ਸਿੰਘ, ਸਾਬਕਾ ਸਰਪੰਚ ਹਰਦੇਵ ਸਿੰਘ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਕਿਸਾਨ ਹਾਜਰ ਸਨ ।