ਪੰਜਾਬ ਸਰਕਾਰ DA ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਜਾਣ ਦੀ ਤਿਆਰੀ 'ਚ- ਸੂਤਰ
Ravi jakhu
ਚੰਡੀਗੜ੍ਹ, 30 ਅਗਸਤ 2026: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਬਿਤ ਮਹਿੰਗਾਈ ਭੱਤੇ (ਡੀਏ) ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਦਾ ਰੁਖ ਕਰਨ ਦੀ ਤਿਆਰੀ ਕੀਤੇ ਜਾਣ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡੀਏ ਸਬੰਧੀ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਲਈ ਕਾਨੂੰਨੀ ਪੱਖ ’ਤੇ ਵਿਚਾਰ ਕੀਤਾ ਜਾ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਸਰਕਾਰ ਵੱਲੋਂ ਮਾਮਲੇ ਨੂੰ ਤਕਨੀਕੀ ਅਤੇ ਕਾਨੂੰਨੀ ਆਧਾਰ ’ਤੇ ਸੁਪਰੀਮ ਕੋਰਟ ਸਾਹਮਣੇ ਰੱਖਣ ਦੀ ਤਿਆਰੀ ਕੀਤੀ ਜਾ ਰਹੀ ਹੈ। ਹਾਲਾਂਕਿ ਸਰਕਾਰ ਵੱਲੋਂ ਇਸ ਸਬੰਧੀ ਅੰਤਿਮ ਫੈਸਲੇ ਦਾ ਅਧਿਕਾਰਤ ਐਲਾਨ ਹੋਣਾ ਅਜੇ ਬਾਕੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 3 ਅਗਸਤ ਨੂੰ ਪੰਜਾਬ ਸਰਕਾਰ ਅਤੇ ਪੀਐੱਸਪੀਸੀਐੱਲ ਦੀਆਂ ਅਪੀਲਾਂ ਖਾਰਜ ਕਰਦਿਆਂ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਲੰਬਿਤ ਡੀਏ/ਡੀਐੱਫ ਦੀਆਂ ਕਿਸ਼ਤਾਂ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ਨੇ ਇਹ ਅਦਾਇਗੀ ਕੇਂਦਰ ਸਰਕਾਰ ਦੇ ਪੈਟਰਨ ਅਨੁਸਾਰ ਕਰਨ ਲਈ ਕਿਹਾ ਸੀ।
ਇਸ ਮਾਮਲੇ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਵੀ ਸਰਕਾਰ ’ਤੇ ਲਗਾਤਾਰ ਦਬਾਅ ਬਣਾਇਆ ਜਾ ਰਿਹਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਸਰਕਾਰ ਕਾਨੂੰਨੀ ਵਿਕਲਪਾਂ ’ਤੇ ਵਿਚਾਰ ਕਰ ਰਹੀ ਹੈ, ਜਿਸ ਵਿੱਚ ਸੁਪਰੀਮ ਕੋਰਟ ਜਾਣ ਦੀ ਸੰਭਾਵਨਾ ਵੀ ਸ਼ਾਮਲ ਹੈ।
- Download Babushahi App
-
-