ਪੰਜਾਬ ਹੈਲਥ ਸਿਸਟਮਜ ਕਾਰਪੋਰੇਸ਼ਨ ਦੇ ਡਾਇਰੈਕਟਰ ਵੱਲੋਂ ਸਿਵਲ ਹਸਪਤਾਲ ਬਠਿੰਡਾ ਦਾ ਦੌਰਾ
ਅਸ਼ੋਕ ਵਰਮਾ
ਬਠਿੰਡਾ, 30 ਜੂਨ 2025 : ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਡਾਇਰੈਕਟਰ ਡਾ ਅਨਿਲ ਗੋਇਲ ਵੱਲੋਂ ਸਿਵਲ ਹਸਪਤਾਲ ਬਠਿੰਡਾ ਅਤੇ ਜੱਚਾ ਬੱਚਾ ਹਸਪਤਾਲ ਦਾ ਦੌਰਾ ਕੀਤਾ ਗਿਆ ਅਤੇ ਬਾਅਦ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ । ਮੀਟਿੰਗ ਵਿੱਚ ਵੱਖ -ਵੱਖ ਸਿਹਤ ਸਕੀਮਾਂ ਸਬੰਧੀ ਵਿਚਾਰ ਚਰਚਾ ਕੀਤੀ । ਦੌਰੇ ਦੌਰਾਨ ਉਹਨਾਂ ਵੱਲੋਂ ਸਬੰਧਿਤ ਸੰਸਥਾਵਾਂ ਦੇ ਮਰੀਜ਼ਾਂ ਲਈ ਲਗਾਏ ਬੈਡਾਂ, ਮਰੀਜ਼ਾਂ ਦੇ ਬੈਠਣ ਲਈ ਲਗਾਈਆਂ ਕੁਰਸੀਆਂ, ਆਮ ਲੋਕਾਂ ਲਈ ਪੀਣ ਵਾਲਾ ਪਾਣੀ ਦੇ ਪ੍ਰਬੰਧ ਦੀ ਇੰਸਪੈਕਸ਼ਨ ਕੀਤੀ ਗਈ ਤਾਂ ਜੋ ਹਸਪਤਾਲਾਂ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।
ਉਨ੍ਹਾਂ ਕਿਹਾ ਕਿ ਸਾਰੀਆਂ ਐਬੂਲੈਸਾਂ ਸਮੇਤ 108 ਐਬੂਲੈਂਸ ਵਿਚ ਸਾਰੇ ਇਕਿਊਪਮੈਂਟ ਚਾਲੂ ਹਾਲਤ ਵਿਚ ਹੋਣੇ ਚਾਹੀਦੇ ਹਨ। ਸਾਰੀਆਂ ਵੀਲ ਚੇਅਰਾਂ ਅਤੇ ਸਟਰੇਚਰ ਸਾਫ ਸੁਥਰੇ ਹੋਣੇ ਚਾਹੀਦੇ ਹਨ ਅਤੇ ਉਨ੍ਹਾਂ ਉਤੇ ਗੱਦੀਆਂ ਲੱਗੀਆਂ ਹੋਣ ਅਤੇ ਸਾਫ ਚਾਦਰਾਂ ਵਿਛੀਆਂ ਹੋਣ।ਇਸ ਦੌਰਾਨ ਸਿਹਤ ਅਧਿਕਾਰੀਆ ਨਾਲ ਕੀਤੀ ਗਈ ਮੀਟਿੰਗ ਵਿੱਚ ਵੱਖ ਵੱਖ ਨੈਸ਼ਨਲ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਗਈ। ਸਮੂਹ ਅਧਿਕਾਰੀਆਂ ਨੂੰ 100 ਪ੍ਰਤੀਸ਼ਤ ਟੀਚੇ ਪ੍ਰਾਪਤ ਕਰਨ ਦੀ ਹਦਾਇਤਾਂ ਦਿੱਤੀਆਂ ਗਈਆਂ ਅਤੇ ਸਮੂਹ ਅਫਸਰਾਂ ਨੂੰ ਕਿਹਾ ਗਿਆ ਕਿ ਸਿਹਤ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਹਰੇਕ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਨਾਇਆ ਜਾਵੇ ।