ਫਗਵਾੜਾ 'ਚ ਮਸ਼ਹੂਰ ਮਠਿਆਈ ਦੀ ਦੁਕਾਨ 'ਤੇ ਚੱਲੀਆਂ ਅੰਨ੍ਹੇਵਾਹ ਗੋਲੀਆਂ
ਫਗਵਾੜਾ (ਕਪੂਰਥਲਾ) : ਅੱਜ ਸਵੇਰੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕੁਝ ਅਣਪਛਾਤੇ ਹਮਲਾਵਰਾਂ ਨੇ ਸ਼ਹਿਰ ਦੀ ਇੱਕ ਨਾਮੀ ਮਠਿਆਈ ਦੀ ਦੁਕਾਨ ਨੂੰ ਨਿਸ਼ਾਨਾ ਬਣਾ ਕੇ ਫਾਇਰਿੰਗ ਕਰ ਦਿੱਤੀ।
ਇਹ ਘਟਨਾ ਅੱਜ ਸਵੇਰੇ ਫਗਵਾੜਾ ਦੇ ਇੱਕ ਭੀੜਭੜੱਕੇ ਵਾਲੇ ਇਲਾਕੇ ਵਿੱਚ ਸਥਿਤ ਪ੍ਰਮੁੱਖ ਮਠਿਆਈ ਦੀ ਦੁਕਾਨ 'ਤੇ ਵਾਪਰੀ। ਮੁੱਢਲੀ ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਦੁਕਾਨ 'ਤੇ ਲਗਭਗ 5 ਤੋਂ 6 ਗੋਲੀਆਂ ਚਲਾਈਆਂ।
ਰਾਹਤ ਦੀ ਗੱਲ ਇਹ ਰਹੀ ਕਿ ਇਸ ਗੋਲੀਬਾਰੀ ਦੌਰਾਨ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ: ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਇਲਾਕੇ ਨੂੰ ਘੇਰ ਲਿਆ ਹੈ।
ਹਮਲਾਵਰਾਂ ਦੀ ਪਛਾਣ ਕਰਨ ਲਈ ਦੁਕਾਨ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਸ਼ਹਿਰ ਦੇ ਵਿਚਕਾਰ ਹੋਈ ਇਸ ਵਾਰਦਾਤ ਕਾਰਨ ਸਥਾਨਕ ਵਪਾਰੀਆਂ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ।