ਮੁੱਖ ਖੇਤੀਬਾੜੀ ਅਫ਼ਸਰ ਡਾ ਜਗਦੇਵ ਸਿੰਘ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ, 10 ਜੁਲਾਈ 2026 : ਝੋਨੇ ਦੇ ਬੂਟਿਆਂ ਦਾ ਮਧਰੇ ਰਹਿ ਜਾਣਾ ਇਕ ਵਿਸ਼ਾਣੂ ਰੋਗ ਹੈ ਅਤੇ ਇਸ ਨਾਲ ਪ੍ਰਭਾਵਿਤ ਬੂਟੇ ਮਧਰੇ, ਪੱਤੇ ਨੋਕਦਾਰ ਅਤੇ ਜੜ੍ਹਾਂ ਘੱਟ ਡੂੰਘੀਆਂ ਰਹਿ ਜਾਂਦੀਆਂ ਹਨ ਅਤੇ ਪ੍ਰਭਾਵਿਤ ਬੂਟਿਆਂ ਦੀ ਉਚਾਈ ਆਮ ਬੂਟਿਆਂ ਨਾਲੋਂ ਅੱਧੀ ਜਾਂ ਇਸ ਤੋਂ ਵੀ ਘੱਟ ਰਹਿ ਜਾਂਦੀ ਹੈ। ਇਹ ਵਿਸ਼ਾਣੂ ਰੋਗ ਚਿੱਟੀ ਪਿੱਠ ਵਾਲੇ ਟਿੱਡੇ ਰਾਹੀਂ ਫ਼ੈਲਦਾ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ.ਜਗਦੇਵ ਸਿੰਘ ਨੇ ਦਿੱਤੀ
ਉਨ੍ਹਾਂ ਦੱਸਿਆ ਕਿ ਝੋਨੇ ਦੀ ਪਨੀਰੀ ਅਤੇ ਖੇਤਾਂ ਵਿੱਚ ਇਸ ਕੀੜੇ ਦੇ ਸਰਵੇਖਣ ਲਈ ਕੁਝ ਬੂਟਿਆਂ ਨੂੰ ਟੇਢੇ ਕਰਕੇ ਹੇਠਾਂ ਤੋਂ ਦੋ-ਤਿੰਨ ਵਾਰ ਝਾੜੋ, ਜੇਕਰ ਟਿੱਡੇ ਥੱਲੇ ਡਿੱਗ ਕੇ ਪਾਣੀ ਉੱਤੇ ਤਰਦੇ ਨਜ਼ਰ ਆਉਣ ਤਾਂ ਫ਼ਸਲ ਉੱਤੇ 60 ਗ੍ਰਾਮ ਉਲਾਲਾ 50 ਡਬਲਯੂ ਜੀ (ਫਲੋਨਿਕਾਮਿਡ) ਜਾਂ 80 ਗ੍ਰਾਮ ਟੋਕਨ/ਓਸ਼ੀਨ/ਡੋਮਿਨੇਂਟ 20 ਐਸ ਸੀ (ਡਾਇਨੋਟੈਫੂਰਾਨ) ਜਾਂ 120 ਗ੍ਰਾਮ ਚੈੱਸ 50 ਡਬਲਯੂ.ਜੀ (ਪਾਈਮੈਟਰੋਜ਼ਿਨ) ਜਾਂ 94 ਮਿਲੀਲਿਟਰ ਪੈਕਸਾਲੋਨ 10 ਐਸ ਸੀ (ਟਰਾਈਫਲੂਮੀਜ਼ੋਪਾਇਰਮ) ਜਾਂ 400 ਮਿਲੀਲਿਟਰ ਆਰਕੈਸਟਰਾ 10 ਐਸ ਸੀ (ਬੈਂਜ਼ਪਾਈਰੀਮੋਕਸਾਨ) ਜਾਂ 300 ਮਿਲੀਲਿਟਰ ਇਮੇਜ਼ਿਨ/ਵਿਓਲਾ 10 ਐਸ ਸੀ (ਫਲੂਪਾਈਰੀਮਿਨ) ਜਾਂ 800 ਮਿਲੀਲਿਟਰ ਏਕਾਲਕਸ/ਕੁਇਨਗਾਰਡ/ਕੁਇਨਲਮਾਸ 25 ਈ ਸੀ (ਕੁਇਨਲਫਾਸ) ਨੂੰ 100 ਲੀਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕੀਤਾ ਜਾਵੇ
ਮੁੱਖ ਖੇਤੀਬਾੜ੍ਹੀ ਅਫਸਰ ਨੇ ਦੱਸਿਆ ਕਿ ਚੰਗੇ ਨਤੀਜਿਆਂ ਲਈ ਛਿੜਕਾਅ ਕਰਨ ਵੇਲੇ ਪੰਪ ਦੇ ਫੁਹਾਰੇ ਦਾ ਰੁੱਖ ਬੂਟਿਆਂ ਦੇ ਮੁੱਢਾਂ ਵੱਲ ਰੱਖੋ ਤਾਂ ਜੋ ਛਿੜਕਾਅ ਬੂਟਿਆਂ ਦੇ ਮੁੱਢਾਂ 'ਤੇ ਜ਼ਰੂਰ ਪਵੇ ਜਿੱਥੇ ਇਹ ਕੀੜੇ ਵਧੇਰੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਬਿਮਾਰ ਬੂਟਿਆਂ ਨੂੰ ਸ਼ੁਰੂ ਵਿੱਚ ਹੀ ਪੁੱਟ ਕੇ ਡੂੰਘਾ ਦਬਾ ਦਿਓ ਅਤੇ ਵੱਟਾਂ-ਬੰਨਿਆਂ ਅਤੇ ਪਾਣੀ ਵਾਲੇ ਖਾਲ਼ ਨੂੰ ਨਦੀਨ ਮੁਕਤ ਰੱਖੋ ਅਤੇ ਜਿਸ ਖੇਤ ਵਿੱਚ ਇਹ ਬਿਮਾਰੀ ਪਿਛਲੇ ਸਾਲ ਨਜ਼ਰ ਆਈ ਹੋਵੇ, ਉਥੇ ਖਾਸ ਧਿਆਨ ਰੱਖੋ। ਉਨ੍ਹਾਂ ਦੱਸਿਆ ਕਿ ਕਿਸਾਨ ਇਸ ਸਬੰਧੀ ਹੋਰ ਜਾਣਕਾਰੀ ਲੈਣ ਲਈ ਖੇਤੀਬਾੜੀ ਵਿਭਾਗ ਅਤੇ ਕੇ ਵੀ ਕੇ ਦੇ ਮਾਹਿਰਾਂ ਨਾਲ ਸੰਪਰਕ ਕਰ ਸਕ
- Download Babushahi App
-
-