ਡੀਐਸਪੀ ਰਾਜ ਕੁਮਾਰ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ, ਨਾਲ ਹਨ ਇੰਸਪੈਕਟਰ ਜਤਿੰਦਰਪਾਲ ਸਿੰਘ ਅਤੇ ਹੋਰ
ਦੀਦਾਰ ਗੁਰਨਾ
ਫਤਿਹਗੜ੍ਹ ਸਾਹਿਬ 3 ਅਗਸਤ 2026 : ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਸੀ.ਆਈ.ਏ. ਸਟਾਫ ਸਰਹਿੰਦ ਦੀ ਟੀਮ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ , ਪੁਲਿਸ ਨੇ ਇੱਕ ਕਾਰ ਸਵਾਰ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਕਰੀਬ 14 ਹਜ਼ਾਰ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ , ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਰਾਜ ਕੁਮਾਰ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਸਰਹਿੰਦ ਦੇ ਇੰਚਾਰਜ ਇੰਸਪੈਕਟਰ ਜਤਿੰਦਰ ਪਾਲ ਸਿੰਘ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਵੱਲੋਂ ਦਾਣਾ ਮੰਡੀ ਸਰਹਿੰਦ ਵਿਖੇ ਨਾਕਾਬੰਦੀ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ
ਇਸ ਦੌਰਾਨ ਇੱਕ ਸ਼ੱਕੀ ਕਾਰ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ , ਤਾਂ ਕਾਰ ਵਿਚੋਂ ਕਰੀਬ 14 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆ ਅਤੇ ਮੌਕੇ 'ਤੇ ਹੀ ਪੁਲਿਸ ਨੇ ਕਾਰ ਸਵਾਰ ਦੋਵੇਂ ਗੁਰਵਿੰਦਰ ਸਿੰਘ ਵਾਸੀ ਪਿੰਡ ਰਸੂਲਪੁਰਾ ਅਤੇ ਅਮਨਦੀਪ ਸਿੰਘ ਵਾਸੀ ਚੱਕ ਹੀਰਾ ਸਿੰਘ ਵਾਲਾ, ਥਾਣਾ ਸੰਗਰੀਆ, ਜ਼ਿਲ੍ਹਾ ਹਨੂਮਾਨਗੜ੍ਹ, ਰਾਜਸਥਾਨ ਨੂੰ ਗ੍ਰਿਫ਼ਤਾਰ ਕਰ ਲਿਆ , ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਵਿਅਕਤੀ ਇਹ ਨਸ਼ੀਲੀਆਂ ਗੋਲੀਆਂ ਉੱਤਰ ਪ੍ਰਦੇਸ਼ ਤੋਂ ਸਸਤੇ ਭਾਅ ਲਿਆ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਪਲਾਈ ਕਰਦੇ ਸਨ , ਡੀ.ਐਸ.ਪੀ. ਰਾਜ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ , ਰਿਮਾਂਡ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਇਹ ਖੇਪ ਕਿਸ ਕੋਲੋਂ ਖਰੀਦੀ ਗਈ ਸੀ ਅਤੇ ਪੰਜਾਬ ਵਿੱਚ ਇਹ ਕਿਨ੍ਹਾਂ-ਕਿਨ੍ਹਾਂ ਵਿਅਕਤੀਆਂ ਨੂੰ ਵੇਚੀ ਜਾਣੀ ਸੀ, ਤਾਂ ਜੋ ਇਸ ਨਸ਼ਾ ਸਮੱਗਲਿੰਗ ਦੇ ਪੂਰੇ ਨੈੱਟਵਰਕ ਨੂੰ ਤੋੜਿਆ ਜਾ ਸਕੇ
- Download Babushahi App
-
-