DSP ਕੁਲਬੀਰ ਸਿੰਘ ਸੰਧੂ ਅਤੇ SHO ਅਸ਼ੋਕ ਕੁਮਾਰ ਜਾਣਕਾਰੀ ਦਿੰਦੇ ਹੋਏ
ਦੀਦਾਰ ਗੁਰਨਾ
ਫਤਿਹਗੜ੍ਹ ਸਾਹਿਬ 7 ਅਕਤੂਬਰ 2026 : ਥਾਣਾ ਸਰਹਿੰਦ ਪੁਲਿਸ ਨੇ 50 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਅਤੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰ ਮਾਮਲਾ ਦਰਜ ਕੀਤਾ ਹੈ , ਇਸ ਸਬੰਧੀ ਜਾਣਕਾਰੀ ਦਿੰਦੇ ਹੋਏ DSP ਕੁਲਬੀਰ ਸਿੰਘ ਨੇ ਦੱਸਿਆ ਕਿ ਥਾਣਾ ਸਰਹਿੰਦ ਦੇ SHO ਅਸ਼ੋਕ ਕੁਮਾਰ ਦੀ ਅਗਵਾਈ ਵਿੱਚ ਪੁਲਿਸ ਚੌਂਕੀ ਨਬੀਪੁਰ ਦੇ ਇੰਚਾਰਜ ਹਰਮਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦੇ ਹੋਏ ਮੋਮਿਨਾ ਵਾਸੀ ਪਿੰਡ ਅਲੀਪੁਰ ਸੋਡੀਆ ਹਾਲ ਆਬਾਦ ਕਿਰਾਏਦਾਰ ਖਟੜਾ ਸਕੂਲ ਅਤੇ ਮਨਵੀਰ ਸਿੰਘ ਉਰਫ ਹੈਪੀ ਵਾਸੀ ਪਿੰਡ ਭੱਲਮਾਜਰਾ ਨੂੰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰ ਥਾਣਾ ਸਰਹਿੰਦ ਵਿਖੇ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ
ਡੀਐਸਪੀ ਕੁਲਬੀਰ ਸਿੰਘ ਨੇ ਦੱਸਿਆ ਕਿ ਵਾਰਡ ਨੰਬਰ 09, ਗੁਰੂ ਨਾਨਕ ਕਲੋਨੀ ਰੇਲਵੇ ਰੋਡ ਸਰਹਿੰਦ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜਾਗਰੂਕਤਾ ਕੈਂਪ ਲਗਾਇਆ ਹੋਇਆ ਸੀ , ਜਿੱਥੇ ਸਮੂਹ ਮਹੱਲਾ ਨਿਵਾਸੀਆਂ ਨੇ ਕਿਹਾ ਕਿ ਬੰਦ ਪਏ ਖਟੜਾ ਸਕੂਲ ਵਿੱਚ ਜੋ ਕਿਰਾਏਦਾਰ ਰਹਿੰਦੇ ਹਨ , ਉਹ ਨਸ਼ਾ ਵੇਚਦੇ ਹਨ , ਜਿਸ ਤੇ ਥਾਣਾ ਸਰਹਿੰਦ ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੋਮਿਨਾ ਅਤੇ ਮਨਵੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ , ਮੋਮਿਨਾ ਬੰਦ ਪਏ ਖਟੜਾ ਸਕੂਲ ਦੇ ਕੁਆਰਟਰ ਨੰਬਰ 15 ਵਿੱਚ ਕਿਰਾਏ ਤੇ ਰਹਿੰਦੀ ਹੈ , ਡੀਐਸਪੀ ਕੁਲਬੀਰ ਸਿੰਘ ਨੇ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ , ਜੇਕਰ ਕਿਸੇ ਨੂੰ ਨਸ਼ਾ ਵੇਚਣ ਵਾਲੇ ਦਾ ਪਤਾ ਲੱਗਦਾ ਹੈ ਜਾ ਨਸ਼ਾ ਕਰਨ ਵਾਲੇ ਦਾ ਪਤਾ ਲੱਗਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ , ਸੂਚਨਾ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ , ਨਸ਼ਾ ਵੇਚਣ ਵਾਲੇ ਖਿਲਾਫ ਕਾਰਵਾਈ ਕੀਤੀ ਜਾਵੇਗੀ ਅਤੇ ਨਸ਼ਾ ਕਰਨ ਵਾਲੇ ਨੂੰ ਨਸ਼ਾ ਛੜਾਓ ਕੇਂਦਰ ਵਿੱਚ ਦਾਖਲ ਕਰਵਾ ਕੇ ਉਸ ਦਾ ਇਲਾਜ ਕਰਵਾਇਆ ਜਾਵੇਗਾ

ਗ੍ਰਿਫਤਾਰ ਵਿਅਕਤੀ ਪੁਲਿਸ ਪਾਰਟੀ ਨਾਲ
- Download Babushahi App
-
-