SP ਅਮਨਦੀਪ ਸਿੰਘ ਬਰਾੜ ਜਾਣਕਾਰੀ ਦਿੰਦੇ ਹੋਏ
ਦੀਦਾਰ ਗੁਰਨਾ
ਫਤਿਹਗੜ੍ਹ ਸਾਹਿਬ 21 ਅਗਸਤ 2026 : ਸੀ ਆਈ ਏ ਸਟਾਫ ਸਰਹਿੰਦ ਦੀ ਪੁਲਿਸ ਨੇ 528 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ , ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਪੀਡੀ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਜਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀਆਂ ਹਦਾਇਤਾਂ ਤੇ ਡੀ ਐਸ ਪੀ ਖੁਸ਼ਪ੍ਰੀਤ ਸਿੰਘ ਅਤੇ ਇੰਸਪੈਕਟਰ ਸੀਆਈਏ ਸਟਾਫ ਸਰਹਿੰਦ ਜਤਿੰਦਰਪਾਲ ਸਿੰਘ ਦੀ ਨਿਗਰਾਨੀ ਹੇਠ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਨੇ ਗੱਗੀ ਪੁੱਤਰ ਰਿੰਕੂ ਵਾਸੀ ਡਿਫੈਂਸ ਬੰਨ ਸਰਹਿੰਦ ਨੂੰ ਕਾਰ ਨੰਬਰ ਪੀਬੀ 65 ਏਐਨ 1834 ਵਿੱਚ 121 ਗਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਸੀ
ਜਿਸ ਤੇ ਸੀਆਈਏ ਸਟਾਫ ਦੀ ਪੁਲਿਸ ਨੇ ਥਾਣਾ ਫਤਿਹਗੜ੍ਹ ਸਾਹਿਬ ਵਿਖੇ ਮਾਮਲਾ ਦਰਜ ਕਰਕੇ ਅਤੇ ਉਸ ਦਾ ਪੁਲਿਸ ਰਿਮਾਂਡ ਲੈ ਕੇ ਉਸ ਤੋਂ 407 ਗ੍ਰਾਮ ਹੈਰੋਇਨ ਹੋਰ ਬਰਾਮਦ ਕੀਤੀ ਗਈ , ਗੱਗੀ ਦੇ ਖਿਲਾਫ ਪਹਿਲਾਂ ਵੀ ਇੱਕ ਨਸ਼ੇ ਦਾ ਮਾਮਲਾ ਥਾਣਾ ਸਰਹਿੰਦ ਵਿਖੇ ਦਰਜ ਹੈ
- Download Babushahi App
-
-