ਫਾਜ਼ਿਲਕਾ ਦੀਆਂ ਕੁੜੀਆਂ ਨੇ ਜਿੱਤਿਆ ਕਬੱਡੀ ਨੈਸ਼ਨਲ ਸਟਾਈਲ ਅੰਡਰ-14 ਦਾ ਖਿਤਾਬ
ਅਸ਼ੋਕ ਵਰਮਾ
ਮਾਨਸਾ,18 ਅਕਤੂਬਰ 2025 :ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਬੁਢਲਾਡਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਸਿੰਘ ਭੋਗਲ ਦੇ ਦਿਸ਼ਾ ਨਿਰਦੇਸ਼ਾਂ ਹੇਠ 69 ਵੀਆਂ ਸੂਬਾ ਪੱਧਰੀ ਖੇਡਾਂ ਕਬੱਡੀ ਨੈਸ਼ਨਲ ਸਟਾਈਲ ਅੰਡਰ 14 ਕੁੜੀਆਂ ਸ਼ਾਨੋ ਸ਼ੌਕਤ ਨਾਲ ਸੰਪਨ ਹੋ ਗਈਆਂ ਹਨ। ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣ ਦੀ ਰਸਮ ਸਿਕੰਦਰ ਸਿੰਘ ਚੀਮਾ ਡੀ ਐਸ ਪੀ ਬੁਢਲਾਡਾ ਅਤੇ ਸਤੀਸ਼ ਕੁਮਾਰ ਸਿੰਗਲਾ ਚੇਅਰਮੈਨ ਮਾਰਕੀਟ ਕਮੇਟੀ ਬੁਢਲਾਡਾ ਵਲੋਂ ਕੀਤੀ ਗਈ।
ਇਹਨਾਂ ਖੇਡ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਸੈਮੀਫਾਈਨਲ ਵਿੱਚ ਬਠਿੰਡਾ ਨੇ ਫਰੀਦਕੋਟ ਨੂੰ, ਫਾਜ਼ਿਲਕਾ ਨੇ ਸ੍ਰੀ ਮੁਕਤਸਰ ਸਾਹਿਬ ਨੂੰ ਹਰਾਇਆ।
ਫਾਈਨਲ ਮੈਚ ਦੇ ਫਸਵੇਂ ਮੁਕਾਬਲੇ ਵਿੱਚ ਫਾਜਿਲਕਾ ਨੇ ਬਠਿੰਡਾ ਨੂੰ ਹਰਾ ਕੇ ਪਹਿਲਾ ਸਥਾਨ, ਬਠਿੰਡਾ ਨੇ ਦੂਜਾ ਅਤੇ ਫਰੀਦਕੋਟ ਨੇ ਤੀਜਾ ਸਥਾਨ ਹਾਸਲ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਗੁਰਮੀਤ ਸਿੰਘ, ਪ੍ਰਿੰਸੀਪਲ ਅਰੁਣ ਕੁਮਾਰ, ਮੁੱਖ ਅਧਿਆਪਕ ਅਮਨਦੀਪ ਸਿੰਘ, ਮੁੱਖ ਅਧਿਆਪਕ ਮਨਦੀਪ ਸਿੰਘ, ਲੈਕਚਰਾਰ ਰਾਜ ਖ਼ਾਨ, ਲੈਕਚਰਾਰ ਅਵਤਾਰ ਸਿੰਘ, ਲੈਕਚਰਾਰ ਯਾਦਵਿੰਦਰ ਸਿੰਘ, ਲੈਕਚਰਾਰ ਨਾਇਬ ਖ਼ਾਨ, ਲੈਕਚਰਾਰ ਸਰਬਜੀਤ ਸਿੰਘ, ਲੈਕਚਰਾਰ ਹਰਪ੍ਰੀਤ ਸਿੰਘ ਲੈਕਚਰਾਰ ਭਵਦੀਪ ਸਿੰਘ, ਲੈਕਚਰਾਰ ਨਿਸ਼ਾਨ ਸਿੰਘ, ਗੁਰਦੀਪ ਸਿੰਘ ਸਮਰਾ, ਦਰਸ਼ਨ ਸਿੰਘ, ਭੁਪਿੰਦਰ ਸਿੰਘ ਤੱਗੜ, ਮਾਤਾ ਗੁਜਰੀ ਭਲਾਈ ਕੇਂਦਰ ਤੋਂ ਕੁਲਵੰਤ ਸਿੰਘ, ਭੂਸ਼ਨ ਕੁਮਾਰ, ਬਲਵਿੰਦਰ ਸਿੰਘ, ਬਲਵੀਰ ਕੌਰ, ਸੁਖਵਿੰਦਰ ਕੌਰ, ਗੁਰਵਿੰਦਰ ਸਿੰਘ ਹਾਜ਼ਰ ਸਨ।