ਫਾਜ਼ਿਲਕਾ ਵਿੱਚ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਹੋਵੇਗਾ ਪੁਨਰਗਠਨ : DC
ਕਮੇਟੀ/ਬੋਰਡ ਦਾ ਹਿਸਾ ਬਣਨ ਲਈ ਸਮਾਜਿਕ ਸੁਰੱਖਿਆ ਵਿਭਾਗ ਵਿਖੇ ਦਿੱਤਾ ਜਾਵੇ ਬਿਨੈ ਪੱਤਰ
ਬਿਨੈ ਪੱਤਰ ਭੇਜਣ ਦੀ ਅੰਤਿਮ ਮਿਤੀ 17 ਜੂਨ 2025
ਫਾਜ਼ਿਲਕਾ 29 ਮਈ 2025 : ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਜਿਲ੍ਹੇ ਵਿੱਚ 0 ਤੋਂ 18 ਸਾਲ ਦੇ ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ ਤੇ ਕਿਸੇ ਕਾਰਨਾਂ ਕਰਕੇ ਕਾਨੂੰਨ ਦੇ ਟਕਰਾਵ ਵਿੱਚ ਆਉਣ ਵਾਲੇ ਬੱਚਿਆਂ ਲਈ ਜੁਵੇਨਾਈਲ ਜਸਟਿਸ ਐਕਟ 2015 ਤਹਿਤ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਗਠਨ ਕੀਤਾ ਜਾਂਦਾ ਹੈ, ਜਿਸ ਕੋਲ ਬੱਚਿਆਂ ਦੇ ਭਵਿੱਖ ਨੂੰ ਧਿਆਨ ਚ ਰੱਖਦੇ ਹੋਏ ਯੋਗ ਫੈਸਲੇ ਲੈਣ ਦਾ ਅਧਿਕਾਰ ਹੁੰਦਾ ਹੈ ਅਤੇ ਬੱਚਿਆ ਦੇ ਅਧਿਕਾਰਾਂ ਦੀ ਸੁਰੱਖਿਆ ਕਰਦੇ ਹਨ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਕਾਰਜਕਾਲ ਤਿੰਨ ਸਾਲ ਦਾ ਹੁੰਦਾ ਹੈ।
ਜਿਲ੍ਹਾ ਫਾਜ਼ਿਲਕਾ ਵਿੱਚ ਚੱਲ ਰਹੀ ਬਾਲ ਭਲਾਈ ਕਮੇਟੀ ਅਤੇ ਜਸਟਿਸ ਬੋਰਡ ਦਾ ਕਾਰਜਕਾਲ ਖਤਮ ਹੋ ਗਿਆ ਹੈ, ਜਿਸ ਕਰਕੇ ਹੁਣ ਜੁਵੇਨਾਈਲ ਜਸਟਿਸ ਬੋਰਡ ਲਈ ਦੋ ਨਵੇਂ ਯੋਗ ਮੈਂਬਰਾਂ ਅਤੇ ਬਾਲ ਭਲਾਈ ਕਮੇਟੀ ਲਈ ਇੱਕ ਚੇਅਰਪਰਸਨ ਅਤੇ ਚਾਰ ਮੈਂਬਰਾਂ ਦੀ ਨਿਯੁਕਤੀ ਕੀਤੀ ਜਾਣੀ ਹੈ । ਇਹਨਾਂ ਦੀ ਨਿਯੁਕਤੀ ਜੁਵੇਨਾਈਲ ਜਸਟਿਸ ਐਕਟ ਦੀ ਧਾਰਾ 27 ਅਤੇ 4 ਅਨੁਸਾਰ ਕੀਤੀ ਜਾਣੀ ਹੈ ।
ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਲਈ ਅਪਲਾਈ ਕਰਨ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੀ ਵੈੱਬਸਾਈਟ ਤੇ ਦਿੱਤੀ ਗਏ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਅਪਲਾਈ ਕੀਤਾ ਜਾ ਸਕਦਾ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਵੈੱਬਸਾਈਟ ਤੇ ਦਿੱਤੀ ਗਏ ਨਿਯਮਾਂ ਅਤੇ ਸ਼ਰਤਾਂ ਨੂੰ ਪੂਰਨ ਕਰਨ ਵਾਲੇ ਯੋਗ ਉਮੀਦਵਾਰ ਆਪਣਾ ਬਿਨੈ ਪੱਤਰ ਵਿਭਾਗ ਦੇ ਦਫਤਰ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਐਸ.ਸੀ.ਓ ਨੰਬਰ 102 ਅਤੇ 103 ਪਿਕਾੜੇਲੀ ਸਿਨੇਮਾ ਦੇ ਪਿੱਛੇ ਸੈਕਟਰ 34 ਏ ਚੰਡੀਗੜ ਵਿਖੇ ਰਜਿਸਟਰ ਡਾਕ ਜਾਂ ਸਪੀਡ ਪੋਸਟ ਰਾਹੀਂ ਅਤੇ ਈਮੇਲ ਆਈ.ਡੀ. cwcjjbrecuritment@punjab.gov.in *ਤੇ ਭੇਜ ਸਕਦੇ ਹਨ। ਬਿਨੈ ਪੱਤਰ ਭੇਜਣ ਦੀ ਅੰਤਿਮ ਮਿਤੀ 17 ਜੂਨ 2025 ਹੈ।
ਵਧੇਰੀ ਜਾਣਕਾਰੀ ਲਈ ਦਫਤਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕਮਰਾ ਨੰਬਰ 405 ਤੀਜੀ ਮੰਜਿਲ ਏ-ਬਲਾਕ ਜ਼ਿਲ੍ਹਾ ਕੰਪਲੈਕਸ ਫਾਜ਼ਿਲਕਾ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ