ਫੀਲਡ ਮੁਲਾਜ਼ਮਾਂ ਵੱਲੋਂ ਸੂਬਾ ਕਮੇਟੀ ਦੇ ਸੱਦੇ ਤੇ ਮੰਡਲ ਪੱਧਰੀ ਰੋਸ ਰੈਲੀ ਕਰਕੇ ਸਰਕਾਰ ਨੂੰ ਮੰਗ ਪੱਤਰ
ਅਸ਼ੋਕ ਵਰਮਾ
ਬਠਿੰਡਾ, 24 ਜੂਨ 2026 :ਅੱਜ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬਠਿੰਡਾ ਵੱਲ਼ੋਂ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਮੌੜ ਦੀ ਅਗਵਾਈ ਵਿੱਚ ਜਲ ਸਪਲਾਈ ਐਂਡ ਸੈਨੀਟੇਸ਼ਨ ਮੰਡਲ ਨੰਬਰ 1 ,2, 3, ਅਤੇ ਸੀਵਰੇਜ਼ ਬੋਰਡ ਦੇ ਮੰਡਲ ਨੰਬਰ 1 ਅਤੇ ਮੰਡਲ ਨੰਬਰ 2 ਦੇ ਦਫ਼ਤਰਾਂ ਮੂਹਰੇ ਰੋਸ ਰੈਲੀ ਕਰਕੇ ਕਾਰਜਕਾਰੀ ਇੰਜੀਨੀਅਰਾਂ ਰਾਹੀਂ ਸਰਕਾਰ ਨੂੰ ਮੰਗ ਪੱਤਰ ਦਿੱਤੇ ਗਏ। ਸਟੇਟ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਰੈਗੂਲਰ ਕਰਨਾ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ 2004 ਤੋਂ ਪਹਿਲਾਂ ਭਰਤੀ ਮੁਲਾਜ਼ਮਾਂ ਤੇ ਪੈਨਸ਼ਨ ਸਕੀਮ ਤੇ ਲਾਗੂ ਕਰਨਾ, ਡੀ ਏ ਦੀਆਂ ਕਿਸਤਾਂ ਜਾਰੀ ਕਰਨਾ, ਤਨਖਾਹਾਂ ਸਮੇਂ ਸਿਰ ਜਾਰੀ ਕਰਨਾ,ਪ੍ਰਾਈਵੇਟ ਕਰਨਾ ਬੰਦ ਕਰਨਾ ਖਾਲੀ ਪੋਸਟਾਂ ਭਰਨਾ ਮੰਗ ਪੱਤਰ ਅਨੁਸਾਰ ਮੰਗਾਂ ਨੂੰ ਲਾਗੂ ਕਰਾਉਣ ਲਈ 21 ਜੁਲਾਈ ਨੂੰ ਵਿੱਤ ਮੰਤਰੀ ਅਤੇ ਸਬ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਦੇ ਵਿਧਾਨ ਸਭਾ ਹਲਕਾ ਦਿੜਬਾ ਵਿਖੇ ਰੋਸ ਮਾਰਚ ਕੀਤਾ ਜਾਣਾ ਹੈ।
ਉਹਨਾਂ ਕਿਹਾ ਕਿ ਇਸ ਦੇ ਸੰਬੰਧ ਵਿੱਚ 7 ਜੁਲਾਈ ਨੂੰ ਸਰਕਲ ਪੱਧਰ ਬਠਿੰਡਾ ਵਿਖੇ ਤੇ ਰੈਲੀ ਕਰਕੇ ਸਰਕਾਰ ਨੂੰ ਮੰਗ ਪੱਤਰ ਭੇਜੇ ਜਾਣਗੇ। ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਤੇ ਸੂਬਾ ਆਗੂ ਬਲਰਾਜ ਸਿੰਘ ਮੌੜ, ਸੀਨੀਅਰ ਆਗੂਆਂ ਕਿਸ਼ੋਰ ਚੰਦ ਗਾਜ,ਸੁਖਚੈਨ ਬਠਿੰਡਾ, ਜ਼ਿਲ੍ਹਾ ਚੇਅਰਮੈਨ ਹਰਨੇਕ ਸਿੰਘ ਗਹਿਰੀ,ਰਣਜੀਤ ਸਿੰਘ ਸਿੱਧੂ,ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਕਮੇਟੀ ਵੱਲੋਂ ਵਿੱਤ ਮੰਤਰੀ ਦੇ ਹਲਕੇ ਵਿੱਚ ਰੋਸ ਮਾਰਚ ਕੀਤਾ ਜਾਣਾ ਹੈ ਉਸ ਵਿੱਚ ਜਿਲ੍ਹਾ ਬਠਿੰਡਾ ਵੱਲੋਂ ਫੀਲਡ ਮੁਲਾਜ਼ਮਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ ਤਾਂ ਜੋ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਵਾਇਆ ਜਾ ਸਕੇ। ਕਿਉਂਕਿ ਸਬ ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਜਥੇਬੰਦੀ ਦੀਆਂ ਤਿੰਨ ਮੀਟਿੰਗਾਂ ਹੋ ਚੁੱਕੀਆਂ ਸਨ ਉਸ ਤੋਂ ਬਾਅਦ ਵਾਰ-ਵਾਰ ਮੀਟਿੰਗਾਂ ਅੱਗੇ ਕਰਕੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਅਤੇ ਕੱਚੇ ਕੰਟਰੈਕਟ ਆਊਟਸੋਰਸ ਮੁਲਾਜ਼ਮਾਂ ਦੀਆਂ ਵਾਰ-ਵਾਰ ਲਿਸਟਾਂ ਮੰਗ ਕੇ ਮੁਲਾਜ਼ਮਾਂ ਨੂੰ ਖੱਜਲ ਖੁਆਰ ਕੀਤਾ ਜਾ ਰਿਹਾ ਜਿਸ ਦੇ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਜ਼ਿਲ੍ਹਾ ਪ੍ਰੈਸ ਸਕੱਤਰ ਗੁਰਮੀਤ ਸਿੰਘ ਭੋਡੀਪੁਰਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਰਜਾ ਚਾਰ ਕਰਮਚਾਰੀਆਂ ਦੇ ਛੇਵੇਂ ਪੇ ਕਮਿਸ਼ਨ ਦੇ ਬਕਾਏ ਦੀਆਂ ਕਿਸ਼ਤਾਂ ਦੇ ਬਿੱਲ ਨਾ ਬਣਾਏ ਜਾਣ ਦੀ ਨਿੰਦਾ ਕੀਤੀ। ਇਸ ਮੌਕੇ ਇਸ ਮੌਕੇ ਹੰਸਰਾਜ ਬੀਜਵਾ,ਧਰਮ ਸਿੰਘ ਕੋਠਾ ਗੁਰੂ, ਨੇ ਫੀਲਡ ਵਿੱਚ ਸਟਾਫ ਦੀ ਘਾਟ ਕਾਰਨ ਪਿੰਡਾ ਨੂੰ ਪੀਣ ਵਾਲੇ ਦੀ ਸਪਲਾਈ ਦੇਣ ਵਿੱਚ ਆ ਰਹੀਆਂ ਮੁਸਕਲਾਂ ਨੂੰ ਦੇਖਦਿਆਂ ਕਿਹਾ ਕਿ ਜਾਂ ਤਾਂ ਫੀਲਡ ਸਟਾਫ ਦੀ ਨਵੀਂ ਭਰਤੀ ਕੀਤੀ ਜਾਵੇ ਜਾਂ ਜੋ ਫੀਲਡ ਕਰਮਚਾਰੀ ਦਫ਼ਤਰਾਂ ਵਿੱਚ ਲਾਏ ਗਏ ਹਨ ਉਹਨਾਂ ਨੂੰ ਜਲ ਸਪਲਾਈ ਸਕੀਮਾਂ ਤੇ ਭੇਜਿਆ ਜਾਵੇ।ਜਲ ਸਪਲਾਈ ਸਕੀਮਾਂ ਪੰਚਾਇਤਾਂ ਦੇ ਹੈਂਡ ਉਵਰ ਕੀਤੀਆਂ ਗਈਆਂ ਹਨ ਉਹਨਾਂ ਤੋਂ ਵਿਭਾਗ ਦੇ ਫੀਲਡ ਕਰਮਚਾਰੀ ਨੂੰ ਵਾਪਸ ਲੈਕੇ ਜਿੰਨਾ ਵਾਟਰ ਸਪਲਾਈ ਸਕੀਮਾਂ ਤੇ ਕਰਮਚਾਰੀ ਦੀ ਤਨਖਾਹ ਬਣਦੀ ਹੈ ਉਹਨਾਂ ਜਲ ਸਪਲਾਈ ਸਕੀਮਾਂ ਤੇ ਭੇਜਿਆ ਜਾਵੇ ਤਾਂ ਜ਼ੋ ਵਿਭਾਗ ਦੀਆਂ ਜਲ ਸਪਲਾਈ ਸਕੀਮਾਂ ਤੇ ਆ ਰਹੀ ਫੀਲਡ ਸਟਾਫ ਘਾਟ ਕਾਰਨ ਜਲ ਸਪਲਾਈ ਸਕੀਮਾਂ ਤੋਂ ਪਬਲਿਕ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਕਰਨ ਸਮੇਂ ਆ ਰਹੀ ਸਮੱਸਿਆ ਅਤੇ ਵੱਡੀ ਮੁਸ਼ਕਲ ਤੋਂ ਬਚਿਆ ਜਾ ਸਕੇ। ਇਸ ਮੌਕੇ ਦਰਸ਼ਨ ਸ਼ਰਮਾ ,ਬਲਜਿੰਦਰ ਸਿੰਘ,ਗੁਰਚਰਨ ਸਿੰਘ ਜੌੜਕੀਆਂ, ਸੁਖਰਾਜ ਸਿੰਘ ਤਲਵੰਡੀ, ਹਰਪ੍ਰੀਤ ਸਿੰਘ ਸੀਵਰੇਜ ਬੋਰਡ,ਜਗਦੀਪ ਸਿੰਘ ਫੂਸ ਮੰਡੀ, ਜਸਵਿੰਦਰ ਸਿੰਘ ਬੀੜਤਲਾਬ, ਬਲਦੇਵ ਸਿੰਘ ਜੀ ਟੀ ਯੂ,ਅੰਗਰੇਜ਼ ਸਿੰਘ ਮਾਨ ਬਲਜਿੰਦਰ ਸਿੰਘ ਚੁੱਗੇ , ਬਲਵੀਰ ਸਿੰਘ ਭੱਟੀ, ਗੁਰਭੇਜ ਸਿੰਘ ਭੇਜੀ,ਪਰਮਜੀਤ ਸਿੰਘ ਪੂਹਲਾ, ਹਰਬੰਸ ਸਿੰਘ ਜਗਾ , ਰਘਵੀਰ ਸਿੰਘ ਤਲਵੰਡੀ, ਆਦਿ ਆਗੂਆਂ ਨੇ ਸੰਬੋਧਨ ਕੀਤਾ।
- Download Babushahi App
-
-