ਫੌਜ ਵੱਲੋਂ ਮਿਲਕ ਫੈਡ ਦੇ ਉਤਪਾਦਨ ਨੂੰ ਰਿਜੈਕਟ ਕਰਨਾ ਵੱਡੀ ਬਦਨਾਮੀ ਦੀ ਗੱਲ- ਸੁਖਬੀਰ ਬਾਦਲ
ਰੋਹਿਤ ਗੁਪਤਾ , ਗੁਰਦਾਸਪੁਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੱਬੇ ਹਾਲੀ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਜੰਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਕਿਸੇ ਵੀ ਬਿਆਨ 'ਤੇ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ।
ਬਾਦਲ ਨੇ ਦੋਸ਼ ਲਾਇਆ ਕਿ ਸਰਕਾਰ ਨੇ ਖਰੀਦ ਪ੍ਰਬੰਧਾਂ ਅਤੇ ਬਾਰਦਾਨੇ ਨੂੰ ਲੈ ਕੇ ਗਲਤ ਬਿਆਨਬਾਜ਼ੀ ਕੀਤੀ ਹੈ। ਜਿਸ ਕਾਰਨ ਕਿਸਾਨਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ 'ਮਿਲਕਫੈੱਡ' (ਵੇਰਕਾ) ਪੰਜਾਬ ਦੀ ਸ਼ਾਨ ਸੀ, ਪਰ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਭ੍ਰਿਸ਼ਟਾਚਾਰ ਕਾਰਨ ਅੱਜ ਇਸ ਦੇ ਉਤਪਾਦਾਂ ਦੀ ਗੁਣਵੱਤਾ ਘਟ ਗਈ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਫੌਜ ਵੱਲੋਂ ਮਿਲਕਫੈੱਡ ਦੇ ਉਤਪਾਦਾਂ ਨੂੰ ਰਿਜੈਕਟ ਕਰਨਾ ਪੰਜਾਬ ਲਈ ਵੱਡੀ ਬਦਨਾਮੀ ਵਾਲੀ ਗੱਲ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਭਵਿੱਖ ਨੂੰ ਬਚਾਉਣ ਲਈ ਇਨ੍ਹਾਂ ਨੀਤੀਆਂ ਦਾ ਵਿਰੋਧ ਕਰਨ।
ਬਾਦਲ ਨੇ ਅਖੀਰ ਵਿੱਚ ਕਿਹਾ ਕਿ ਇਹ ਸਰਕਾਰ ਪੰਜਾਬ ਨੂੰ ਬਰਬਾਦੀ ਵੱਲ ਲੈ ਕੇ ਜਾ ਰਹੀ ਹੈ ਅਤੇ ਸੂਬੇ ਦੇ ਲੋਕਾਂ ਨੂੰ ਜਲਦ ਹੀ ਕੋਈ ਵੱਡਾ ਫੈਸਲਾ ਲੈਣਾ ਪਵੇਗਾ।
Click to Follow Babushahi Facebook page →