ਬਟਾਲਾ ਨੂੰ ਗਰੀਨ ਅਤੇ ਕਲੀਨ ਸਿਟੀ ਬਣਾਉਣ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਪੌਦੇ ਲਗਾਏ
ਰੋਹਿਤ ਗੁਪਤਾ
ਬਟਾਲਾ, 17 ਜੁਲਾਈ 2025 - ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਕਮਿਸ਼ਨਰ ਨਗਰ ਨਿਗਮ ਬਟਾਲਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਹੇਠ ‘ਸਫ਼ਾਈ ਅਪਣਾਓ ਬਿਮਾਰੀ ਭਗਾਓ ਮਿਸ਼ਨ’ ਤਹਿਤ ਗਰੀਨ ਅਤੇ ਕਲੀਨ ਸਿਟੀ ਬਣਾਉਣ ਦੇ ਮੰਤਵ ਨਾਲ ਅੱਜ ਨਗਰ ਨਿਗਮ ਬਟਾਲਾ ਵਲੋਂ ਹਰਿਆਵਲ ਪੰਜਾਬ ਐਨ.ਜੀ.ਓ ਦੇ ਸਹਿਯੋਗ ਨਾਲ ਵਾਤਾਵਰਣ ਬਚਾਅ ਅਤੇ ਤਾਪਮਾਨ ਨਿਯੰਤਰਣ ਦੇ ਉਦੇਸ਼ ਨਾਲ ਲੇਬਰ ਕਾਲੋਨੀ ਦੇ ਬੈਕਸਾਈਡ ਹੰਸਲੀ ਨਾਲੇ ਦੇ ਕੰਡੇ ’ਤੇ 100 ਦੇ ਕਰੀਬ ਪੌਦੇ ਲਗਾਏ ਗਏ।
ਇਸ ਮੌਕੇ ਗੱਲ ਕਰਦਿਆਂ ਆਈ.ਈ.ਸੀ. ਐਕਸਪਰਟ ਸ਼੍ਰੀਮਤੀ ਪ੍ਰਭਜੋਤ ਕੌਰ ਨੇ ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਨੂੰ ਹਰਿਆ ਭਰਿਆ ਰੱਖਣ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਏ ਰੱਖਣ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਅੱਜ ਪੌਦੇ ਲਗਾਏ ਗਏ ਹਨ।
ਉਨਾਂ ਨੇ ਅੱਗੇ ਕਿਹਾ ਕਿ ਅਜੋਕੇ ਸਮੇਂ ਦੀ ਲੋੜ ਹੈ ਕਿ ਸਾਨੂੰ ਜਿਥੇ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ, ਉਸਦੇ ਨਾਲ ਪੋਦਿਆਂ ਦੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਸਾਫ਼-ਸੁਥਰਾ ਤੇ ਸ਼ੁੱਧ ਵਾਤਾਵਰਣ ਲਈ ਪੌਦੇ ਅਹਿਮ ਜਰੂਰਤ ਹਨ ਅਤੇ ਸਾਨੂੰ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਘੱਟੋ-ਘੱਟ ਇੱਕ-ਇੱਕ ਪੌਦਾ ਜਰੂਰ ਲਗਾਉਣਾ ਚਾਹੀਦਾ ਹੈ।
ਇਸ ਮੋਕੇ ਅਜੇ ਕੁਮਾਰ, ਕੁਲਦੀਪ ਸਿੰਘ, ਸਵਰੂਪ ਸਿੰਘ ਅਤੇ ਹਰਿਆਵਲ ਪੰਜਾਬ ਸਮਾਜ ਸੇਵੀ ਸੰਸਥਾ ਦੇ ਮੈਂਬਰ ਹਾਜ਼ਰ ਸਨ।