ਬਟਾਲਾ ਪੁਲਿਸ ਦੇ ਟ੍ਰੈਫਿਕ ਸਟਾਫ਼ ਨੇ ਹੈਲਮਟ ਪਾ ਕੇ ਵਾਹਨ ਚਲਾਉਣ ਬਾਰੇ ਕੀਤਾ ਜਾਗਰੂਕ
ਰੋਹਿਤ ਗੁਪਤਾ
ਬਟਾਲਾ, 11 ਅਗਸਤ ਸੁਹੇਲ ਕਾਸਿਮ ਮੀਰ, ਐਸ ਐਸ ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਟ੍ਰੈਫਿਕ ਸਟਾਫ਼ ਵੱਲੋਂ ਦੇਸ ਰਾਜ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ, ਬਟਾਲਾ ਵਿਖੇ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਸੈਮੀਨਾਰ ਕਰਵਾਇਆ। ਵਿਦਿਆਰਥੀਆਂ ਨੂੰ ਨਾਬਾਲਗ ਬੱਚਿਆਂ ਨੂੰ ਗੱਡੀ ਚਲਾਉਣ ਵਿਰੁੱਧ ਨਵੇਂ ਕਾਨੂੰਨ, ਸੜਕ ਸੁਰੱਖਿਆ ਅਤੇ 112 ਹੈਲਪਲਾਈਨ ਨੰਬਰ ਬਾਰੇ ਜਾਗਰੂਕ ਕੀਤਾ ਗਿਆ।
ਇਸ ਮੌਕੇ ਸ੍ਰੀਮਤੀ ਜਸਵੰਤ ਕੋਰ, ਐਸ.ਪੀ (ਐੱਚ) ਬਟਾਲਾ ਨੇ ਦੱਸਿਆ ਕਿ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਨੇ ਵਿਦਿਆਰਥੀਆਂ ਨੂੰ ਰੋਡ ਲਾਈਨ ਤੇ ਰੋਡ ਸਾਈਨ ਬਾਰੇ ਦੱਸਿਆ ਗਿਆ। ਹੈਲਮਟ, ਸ਼ੀਟ ਬੈਲਟ ਲਗਾਉਣ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਸੜਕ ਸੁਰੱਖਿਆ ਹੈਲਪ ਲਾਈਨ ਨੰਬਰ 112 ਬਾਰੇ ਵੀ ਬੱਚਿਆਂ ਨੂੰ ਦੱਸਿਆ ਗਿਆ। ਇਸ ਮੌਕੇ ਸੁਖਵਿੰਦਰ ਸਿੰਘ ਟ੍ਰੈਫਿਕ ਇੰਚਾਰਜ ਬਟਾਲਾ ਵੀ ਮੋਜੂਦ ਸਨ।
ਇਸ ਮੌਕੇ ਵਿਦਿਆਰਥੀਆਂ ਨੂੰ ਘੱਟ ਉਮਰ ਵਿੱਚ ਡਰਾਈਵਿੰਗ ਕਰਨ ਉਪਰੰਤ ਹੋਣ ਵਾਲੀ ਕਨੂੰਨੀ ਕਾਰਵਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਰਾਈਵਿੰਗ ਲਾਇਸੈਂਸ ਦੀ ਅਹਿਮੀਅਤ ਬਾਰੇ ਅਤੇ ਫ਼ਰਿਸ਼ਤੇ ਸਕੀਮ ਬਾਰੇ ਜਾਗਰੂਕ ਕੀਤਾ ਗਿਆ ।
ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਵੀ ਜਾਗਰੂਕ ਕਤਾ ਗਿਆ। ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਪੋਦਿਆਂ ਦੀ ਸਾਂਭ-ਸੰਭਾਲ ਬਾਰੇ ਪ੍ਰੇਰਿਤ ਕੀਤਾ ਗਿਆ। ਉਨਾਂ ਦੱਸਿਆ ਕਿ ਅੱਜ ਲੋੜ ਹੈ ਕਿ ਵੱਧ ਤੋਂ ਪੌਦੇ ਲਗਾਏ ਜਾਣ ਤੇ ਉਨਾਂ ਦੀ ਸਾਂਭ-ਸੰਭਾਲ ਕੀਤੀ ਜਾਵੇ।