ਬਠਿੰਡਾ ਜਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਗਰਭਵਤੀ ਔਰਤਾਂ ਲਈ ਵਿਸ਼ੇਸ਼ ਕੈਂਪ ਲਾਏ
ਅਸ਼ੋਕ ਵਰਮਾ
ਬਠਿੰਡਾ, 23 ਜੁਲਾਈ 2026 :ਸਿਵਲ ਸਰਜਨ ਬਠਿੰਡਾ ਡਾ ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਸੁਖਜਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਜਿਲ੍ਹੇ ਦੇ ਸਰਕਾਰੀ ਸਿਹਤ ਸੰਸਥਾਨਾਂ ਵਿਖੇ ਪ੍ਰਧਾਨ ਮੰਤਰੀ ਮਾਤ੍ਰਤਿਵ ਅਭਿਆਨ ਤਹਿਤ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਕੈਂਪ ਲਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ ਤਪਿੰਦਰਜੋਤ ਨੇ ਦੱਸਿਆ ਕਿ ਇਹਨਾਂ ਕੈਂਪਾਂ ਦਾ ਮੁੱਖ ਉਦੇਸ਼ ਗਰਭਵਤੀ ਮਹਿਲਾਵਾਂ ਨੂੰ ਉੱਚ ਗੁਣਵੱਤਾ ਵਾਲੀਆਂ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਅਤੇ ਮਾਂ ਅਤੇ ਬੱਚੇ ਦੀ ਸਿਹਤ ਨੂੰ ਸੁਧਾਰਨਾ ਹੈ।ਕੈਂਪ ਦੌਰਾਨ ਗਰਭਵਤੀ ਮਹਿਲਾਵਾਂ ਦੀ ਮੁਫ਼ਤ ਜਾਂਚ, ਖੂਨ ਦੀ ਜਾਂਚ, ਬਲੱਡ ਪ੍ਰੈਸ਼ਰ, ਹਿਮੋਗਲੋਬਿਨ ਲੈਵਲ, ਸ਼ੂਗਰ ਟੈਸਟ ਅਤੇ ਅਲਟਰਾ ਸਾਊਂਡ ਆਦਿ ਸਹੂਲਤਾਂ ਉਪਲਬਧ ਕਰਵਾਈਆਂ ਜਾਂਦੀਆਂ ਹਨ । ਇਸ ਦੇ ਨਾਲ ਹੀ ਉਨ੍ਹਾਂ ਨੂੰ ਪੋਸ਼ਣ, ਟੀਕਾਕਰਣ ਅਤੇ ਸੁਰੱਖਿਅਤ ਡਿਲਿਵਰੀ ਸਬੰਧੀ ਜਾਣਕਾਰੀ ਵੀ ਦਿੱਤੀ ਜਾਂਦੀ ਹੈ ।
ਉਹਨਾਂ ਦੱਸਿਆ ਕਿ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਮਨਾਏ ਜਾਣ ਵਾਲੇ ਇਸ ਅਭਿਆਨ ਦਾ ਉਦੇਸ਼ ਹਾਈ ਰਿਸਕ ਗਰਭਵਤੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣਾ ਹੈ, ਤਾਂ ਜੋ ਮਾਤਾ ਅਤੇ ਸ਼ਿਸ਼ੁ ਮੌਤ ਦਰ ਵਿੱਚ ਕਮੀ ਲਿਆਈ ਜਾ ਸਕੇ। ਇਸ ਮੌਕੇ ਗਰਭਵਤੀ ਮਹਿਲਾਵਾਂ ਨੂੰ ਗਰਭ ਅਵਸਥਾ ਦੌਰਾਨ ਪੋਸ਼ਟਿਕ ਖੁਰਾਕ, ਆਇਰਨ ਅਤੇ ਕੈਲਸ਼ੀਅਮ ਗੋਲੀਆਂ ਦੀ ਮਹੱਤਤਾ, ਸਮੇਂ-ਸਮੇਂ ਤੇ ਚੈੱਕਅੱਪ ਕਰਵਾਉਣ ਅਤੇ ਸੰਸਥਾਗਤ ਡਿਲੀਵਰੀ ਦੀ ਲੋੜ ਬਾਰੇ ਜਾਗਰੂਕ ਕੀਤਾ ਜਾਂਦਾ ਹੈ । ਇਸ ਦੇ ਨਾਲ ਹੀ ਉਨ੍ਹਾਂ ਨੂੰ ਬਜ਼ਾਰੂ ਜੰਕ ਫੂਡ ਅਤੇ ਕੋਲਡ ਡਰਿੰਕਸ ਦੇ ਸਿਹਤ ਉੱਤੇ ਪੈਣ ਵਾਲੇ ਨੁਕਸਾਨਾਂ ਸਮੇਤ ਗਰਭ ਦੌਰਾਨ ਪਲਾਸਟਿਕ ਦੇ ਬਰਤਨਾਂ ਦੀ ਵਰਤੋਂ ਦੇ ਨੁਕਸਾਨਾਂ ਤੋਂ ਵੀ ਜਾਣੂ ਕਰਵਾਇਆ
ਉਨ੍ਹਾਂ ਜਿਲ੍ਹੇ ਦੀਆਂ ਸਮੂਹ ਗਰਭਵਤੀ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਨਿਯਮਿਤ ਤੌਰ ‘ਤੇ ਆਪਣੀ ਜਾਂਚ ਕਰਵਾਉਣ।
- Download Babushahi App
-
-