ਬਠਿੰਡਾ ਦੇ ਸਨਅਤੀ ਵਿਕਾਸ ਕੇਂਦਰ ਵਿਖੇ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ
ਅਸ਼ੋਕ ਵਰਮਾ
ਬਠਿੰਡਾ, 1 ਮਈ 2025 : ਮੈਂਬਰ ਸਕੱਤਰ,ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਅਤੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਸ੍ਰੀ ਕਰੁਨੇਸ਼ ਕੁਮਾਰ ਅਤੇ ਮਾਣਯੋਗ ਸੀ.ਜੇ.ਐਮ. ਕਮ-ਸਕੱਤਰ ਸ੍ਰੀਮਤੀ ਬਲਜਿੰਦਰ ਕੌਰ ਮਾਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੀ ਰਹਿਨਮਾਈ ਹੇਠ ਸੈਮੀਨਰ ਬਠਿੰਡਾ ਚੈਬਰਜ ਆਫ ਕਾਮਰਸ ਦੇ ਸਹਿਯੋਗ ਨਾਲ ਸਥਾਨਕ ਸਨਅਤੀ ਵਿਕਾਸ ਕੇਂਦਰ ਵਿੱਚ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਗਿਆ।ਇਸ ਮੌਕੇ ਮਾਨਯੋਗ ਸੀ.ਜੇ.ਐਮ ਨੇ ਮਜ਼ਦੂਰਾਂ, ਸੁਪਰਵਾਇਜਰਾਂ ਅਤੇ ਫੈਕਟਰੀ ਮਾਲਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਉਹਨਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਤੁਹਾਡੇ ਨਾਲ ਹੈ। ਉਹਨਾਂ ਕਿਹਾ ਕਿ ਜੇਕਰ ਉਹਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਨੰਬਰ 15100 'ਤੇ ਸੰਪਰਕ ਕਰ ਸਕਦੇ ਹਨ। ਇਸ ਮੌਕੇ ਉਨ੍ਹਾਂ ਨੂੰ ਨਾਲਸਾ ਅਤੇ ਪਲਸਾ ਦੀਆਂ ਸਕੀਮਾਂ ਬਾਰੇ ਵੀ ਵਿਸਥਾਰਪੂਰਕ ਜਾਣੂੰ ਕਰਵਾਇਆ ਗਿਆ।