ਬਠਿੰਡਾ ਵਿਖੇ ਲੱਗੀ ਕੌਮੀ ਲੋਕ ਅਦਾਲਤ ਦੌਰਾਨ 22 ਹਜ਼ਾਰ 497 ਮਾਮਲਿਆਂ ਦਾ ਨਿਪਟਾਰਾ
ਅਸ਼ੋਕ ਵਰਮਾ
ਬਠਿੰਡਾ, 24 ਮਈ 2025 : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀ ਦਿੱਲੀ ਮਾਣਯੋਗ ਮੈਂਬਰ ਸਕੱਤਰ,ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਹੁਕਮਾਂ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਸ੍ਰੀ ਕਰੁਨੇਸ਼ ਕੁਮਾਰ ਅਤੇ ਮਾਨਯੋਗ ਸੀ.ਜੇ.ਐਮ. ਕਮ-ਸਕੱਤਰ ਸ੍ਰੀਮਤੀ ਬਲਜਿੰਦਰ ਕੌਰ ਮਾਨ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਬਠਿੰਡਾ ਦੀ ਰਹਿਨੁਮਾਈ ਹੇਠ ਜਿਲ੍ਹਾ ਕਚਹਿਰੀ ਬਠਿੰਡਾ, ਸਬ-ਡਵੀਜਨ, ਫੂਲ ਅਤੇ ਤਲਵੰਡੀ ਸਾਬੋ ਵਿਖੇ ਕੌਮੀ ਲੋਕ ਅਦਾਲਤ ਦਾ ਲਾਈ ਗਈ। ਇਸ ਕੌਮੀ ਲੋਕ ਅਦਾਲਤ ਵਿੱਚ 20 ਬੈਂਚਾਂ ਦਾ ਗਠਨ ਕੀਤਾ ਗਿਆ ਹੈ। ਇਸ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਪ੍ਰਾਪਤ ਹੋਇਆ ਹੈ, ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 25417 ਕੇਸ ਲਗਾਏ ਗਏ ਜਿਸ ਵਿੱਚ 22497 ਕੇਸਾ ਦਾ ਨਿਪਟਾਰਾ ਕੀਤਾ ਗਿਆ ਹੈ ਅਤੇ ਕੁੱਲ ਰਕਮ 74 ਕਰੋੜ 97 ਲੱਖ60 ਹਜ਼ਾਰ 579 ਰੁਪਏ ਦੇ ਅਵਾਰਡ ਪਾਸ ਕੀਤੇ ਗਏ ।