ਬਠਿੰਡਾ ਵਿੱਚ ਬਿਜਲੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ
ਅਸ਼ੋਕ ਵਰਮਾ
ਬਠਿੰਡਾ, 1 ਮਈ 2025 : ਬਠਿੰਡਾ ਵਿਖੇ ਬਿਜਲੀ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਮਈ 1886 ਦੌਰਾਨ ਅਮਰੀਕਾ ਦੇ ਸ਼ਹਿਰ ਸ਼ਿਕਾਗੋ ਵਿਖੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਮਜ਼ਦੂਰਾਂ ਤੇ ਹਕੂਮਤ ਵੱਲੋਂ ਕੀਤੇ ਗਏ ਅੱਤਿਆਚਾਰ ਕਾਰਨ ਸ਼ਹੀਦ ਹੋਣ ਵਾਲਿਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਬਿਜਲੀ ਮੁਲਾਜ਼ਮਾਂ ਨੇ ਪੰਜਾਬ ਵਿੱਚ ਚੱਲ ਰਹੀ ਨਿੱਜੀਕਰਨ ਨਿਗਮੀਕਰਨ ਅਤੇ ਸਰਕਾਰ ਦੀ ਰੁਜ਼ਗਾਰ ਵਿਰੋਧੀ ਨੀਤੀ ਖਿਲਾਫ ਸੰਘਰਸ਼ ਜਾਰੀ ਰੱਖਣ ਦਾ ਪ੍ਰਣ ਵੀ ਕੀਤਾ ਗਿਆ।
ਆਗੂਆਂ ਨੇ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਪਾਵਰ ਕੌਮ ਦੇ ਪ੍ਰਬੰਧਕਾਂ ਖਿਲਾਫ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਭੀਮ ਸੈਨ, ਸੀਤਾ ਰਾਮ ,ਆਰੁਨ ਕੁਮਾਰ ਤ੍ਰਿਪਾਠੀ, ਰਾਮ ਕੁਮਾਰ, ਹਰਭਗਵਾਨ ਸਿੰਘ, ਅਜੈਬ ਸਿੰਘ ਸੋਹਲ, ਚੰਦਰ ਸ਼ਰਮਾਂ,ਹੇਮ ਰਾਜ,ਦੁਰਗਾ ਦੱਤ, ਹਰੀਸ਼ ਕੁਮਾਰ, ਹਰਵਿੰਦਰ ਸਿੰਘ ਵਿੱਕੀ , ਲਛਮਣ ਸਿੰਘ ,ਗੁਰਮੇਲ ਸਿੰਘ,ਅਮਰਿੰਦਰ ਸਿੰਘ ਅਤੇ ਭਰਵੀਂ ਗਿਣਤੀ ਵਿੱਚ ਵਰਕਰਾਂ ਨੇ ਸ਼ਮੂਲੀਅਤ ਕੀਤੀ।