ਬਠਿੰਡੇ ਜ਼ਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਗੈਰ ਸੰਚਾਰੀ ਬਿਮਾਰੀਆਂ ਦਾ ਮੁਫ਼ਤ ਇਲਾਜ: ਸਿਵਲ ਸਰਜਨ
ਅਸ਼ੋਕ ਵਰਮਾ
ਬਠਿੰਡਾ, 30 ਜੂਨ 2025:ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮਾਜ ਵਿੱਚ ਵੱਧ ਰਹੀਆਂ ਗੈਰ ਸੰਚਾਰੀ ਬਿਮਾਰੀਆਂ ਨੂੰ ਕੰਟਰੋਲ ਕਰਨ ਲਈ ਉਪਰਾਲੇ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਰਮਨਦੀਪ ਸਿੰਗਲਾ ਨੇ ਦੱਸਿਆ ਕਿ ਜਿਲ੍ਹੇ ਅਧੀਨ ਵੱਖ ਵੱਖ ਸਿਹਤ ਸੰਸਥਾਵਾਂ ਵਿੱਚ ਗੈਰ ਸੰਚਾਰੀ ਰੋਗਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਇਨ੍ਹਾਂ ਰੋਗਾਂ ਤੋਂ ਬਚਣ ਲਈ ਸਮਾਜ ਵਿੱਚ ਜਾਗਰੂਕਤਾ ਵੀ ਫੈਲਾਈ ਜਾ ਰਹੀ ਹੈ। ਜਿਲ੍ਹਾ ਸਿਹਤ ਵਿਭਾਗ ਵੱਲੋਂ ਗੈਰ ਸੰਚਾਰੀ ਰੋਗਾਂ ਸਬੰਧੀ ਸਟਾਫ਼ ਨੂੰ ਸਮੇਂ ਸਮੇਂ ਤੇ ਟ੍ਰੇਨਿੰਗਾਂ ਵੀ ਕਰਵਾਈ ਜਾ ਰਹੀਆਂ ਹਨ ਤਾਂ ਜੋ ਇਨ੍ਹਾਂ ਰੋਗਾਂ ਦੀ ਜਲਦੀ ਪਹਿਚਾਣ ਕਰਕੇ ਇਨ੍ਹਾਂ ਦਾ ਜਲਦੀ ਇਲਾਜ ਕੀਤਾ ਜਾ ਸਕੇ ਅਤੇ ਇਨ੍ਹਾਂ ਬਿਮਾਰੀਆਂ ਨੂੰ ਕੰਟਰੋਲ ਕੀਤਾ ਜਾ ਸਕੇ।ਇਸੇ ਸਬੰਧੀ ਅੱਜ ਏ.ਏ.ਸੀ ਦੇ ਡਾਕਟਰਾਂ ਨੂੰ ਟੇ੍ਨਿੰਗ ਦਿੱਤੀ ਗਈ।
ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਸੁਖਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ 60 ਪ੍ਰਤੀਸ਼ਤ ਮੌਤਾਂ ਗੈਰ ਸੰਚਾਰੀ ਬਿਮਾਰੀਆਂ ਜਿਵੇ ਸ਼ੂਗਰ, ਕੈਸਰ, ਬਲੱਡ ਪ੍ਰੈਸ਼ਰ, ਸਟ੍ਰੋਕ ਅਤੇ ਦਿਲ ਦੀਆ ਬਿਮਾਰੀਆਂ ਕਾਰਨ ਹੋ ਰਹੀਆਂ ਹਨ। ਜੇਕਰ ਇਨ੍ਹਾਂ ਬਿਮਾਰੀਆਂ ਦੀ ਸਮੇਂ ਸਿਰ ਜਾਂਚ ਕਰਕੇ ਇਲਾਜ ਕਰਵਾਇਆ ਜਾਵੇ ਤਾਂ ਇਨ੍ਹਾਂ ਦੇ ਬੁਰੇ ਪ੍ਰਭਾਵਾਂ ਅਤੇ ਹੋਣ ਵਾਲੀਆਂ ਮੌਤਾਂ ਤੋਂ ਬਚਿਆ ਜਾ ਸਕਦਾ ਹੈ। ਇਨ੍ਹਾਂ ਬਿਮਾਰੀਆਂ ਦਾ ਇਲਾਜ ਜਿਲ੍ਹੇ ਦੇ ਸਾਰੇ ਸਰਕਾਰੀ ਹਸਤਪਾਲਾਂ ਵਿੱਚ ਮੁਫ਼ਤ ਕੀਤਾ ਜ਼ਾਂਦਾ ਹੈ।
ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ ਨੇ ਦੱਸਿਆ ਕਿ ਰੇਬੀਜ਼ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਰੇਬੀਜ਼ ਇੱਕ ਘਾਤਕ ਬਿਮਾਰੀ ਹੈ, ਪਰ ਇਸ ਤੋਂ ਪੂਰਨ ਬਚਾਅ ਹੋ ਸਕਦਾ ਹੈ। ਇਹ ਬਿਮਾਰੀ ਕੁੱਤਾ, ਖਰਗੋਸ਼, ਬਿੱਲੀ, ਨਿਓਲਾ, ਗਿੱਦੜ ਤੇ ਹੋਰ ਜਾਨਵਰਾਂ ਰਾਹੀਂ ਵੀ ਫੈਲਦੀ ਹੈ। ਉਹਨਾਂ ਕਿਹਾ ਕਿ ਜਾਨਵਰਾਂ ਦੇ ਵੱਢੇ, ਚੱਟੇ, ਝਰੀਟਾਂ, ਜਖ਼ਮਾਂ ਨੂੰ ਨਜ਼ਰਅੰਦਾਜ਼ ਨਾ ਕਰੋ ਬਲਕਿ ਜਖ਼ਮ ਨੂੰ ਵਗਦੇ ਪਾਣੀ ਵਿੱਚ 15 ਮਿੰਟ ਤੱਕ ਸਾਬਣ ਪਾਣੀ ਨਾਲ ਤੁਰੰਤ ਧੋਵੋ, ਮੌਕੇ ਤੇ ਮੌਜੂਦ ਆਇਓਡੀਨ, ਅਲਕੋਹਲ ਜਾਂ ਸਪਿਰਿਟ ਜਾਂ ਘਰ ਵਿੱਚ ਉਪਲਬਧ ਐਂਟੀਸੈਪਟਿਕ ਲਗਾਓ। ਜਖ਼ਮ ਤੇ ਮਿਰਚ, ਸਰੋਂ ਦਾ ਤੇਲ ਜਾਂ ਇਸ ਤਰ੍ਹਾਂ ਦੇ ਹੋਰ ਪਦਾਰਥ ਨਾ ਲਗਾਓ ਬਲਕਿ ਜਲਦੀ ਤੋਂ ਜਲਦੀ ਮਾਹਿਰ ਡਾਕਟਰ ਨਾਲ ਸੰਪਰਕ ਕਰੋ ਅਤੇ ਤੁਰੰਤ ਬਾਅਦ ਸਮੇਂ ਸਿਰ ਆਪਣਾ ਰੇਬੀਜ਼ ਦਾ ਸੰਪੂਰਨ ਟੀਕਾਕਰਣ ਕਰਵਾਓ ।
ਡਾ ਰਾਹੁਲ ਮਦਾਨ ਬੱਚਿਆ ਦੇ ਮਾਹਿਰ ਡਾਕਟਰ ਨੇ ਕੁਪੋਸ਼ਣ ਸਬੰਧੀ ਜਾਣਕਾਰੀ ਦਿੱਤੀ ਅਤੇ ਉਹਨਾਂ ਕਿਹਾ ਕਿ ਪਿੰਡਾਂ ਨਾਲੋਂ ਸ਼ਹਿਰਾਂ ਵਿੱਚ ਰਹਿ ਰਹੇ ਬੱਚੇ ਜਿਆਦਾਤਰ ਕੁਪੋਸ਼ਣ ਦਾ ਸ਼ਿਕਾਰ ਹਨ । ਜਿਸਦਾ ਮੁੱਖ ਕਾਰਣ ਦਿਨੋ ਦਿਨ ਵੱਧ ਰਿਹਾ ਜੰਕ ਫੂਡ ਦਾ ਸੇਵਨ ਹੈ ।ਡਾ ਬਦੀਸ਼ਾ ਦਾਸ ਨੇ ਦੱਸਿਆ ਕਿ ਸਿਹਤ ਵਿਭਾਗ ਦੁਆਰਾ ਗੈਰ ਸੰਚਾਰੀ ਰੋਗਾਂ ਸਬੰਧੀ ਜਾਗਰੂਕਤਾ ਅਤੇ ਪੰਜਾਬ ਸਰਕਾਰ ਦੁਆਰਾ ਚੱਲ ਰਹੀਆਂ ਸਕੀਮਾਂ ਦਾ ਵੱਧ ਤੋੱ ਵੱਧ ਲਾਭ ਉਠਾਉਣ। ਸਾਰੀਆਂ ਸਿਹਤ ਸੰਸਥਾਵਾਂ ਵਿੱਚ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ ਅਤੇ ਇਨ੍ਹਾਂ ਬਿਮਾਰੀਆਂ ਦੀਆਂ ਦਵਾਈਆਂ ਸਾਰੇ ਸਿਹਤ ਕੇਂਦਰਾਂ ਵਿੱਚ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਰੋਹਿਤ ਜਿੰਦਲ,ਡੀ.ਪੀ.ਐਮ ਗਾਇਤਰੀ ਮਹਾਜਨ, ਰਾਜਵੰਤ ਕੌਰ ਅਤੇ ਸੁਖਵਿੰਦਰ ਸਿੰਘ ਹਾਜਰ ਸਨ ।