ਪਿੰਡ ਬਧੌਛੀ ਕਲਾਂ ਵਿਖੇ ਮੀਟਿੰਗ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 11 ਅਗਸਤ 2026 : ਚੇਅਰਮੈਨ ਅਜੇ ਲਿਬੜਾ , ਚੇਅਰਮੈਨ ਗੁਰਵਿੰਦਰ ਢਿੱਲੋਂ , ਚੇਅਰਮੈਨ ਰਸ਼ਪਿੰਦਰ ਰਾਜਾ ਨੇ ਪਿੰਡ ਬਧੋਛੀ ਕਲਾਂ ਵਿਖੇ ਬਲਾਕ ਇੰਚਾਰਜ ਸ. ਦਿਲਬਾਗ ਸਿੰਘ ਨੰਬਰਦਾਰ ਦੇ ਗ੍ਰਹਿ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ , ਇਸ ਮੌਕੇ ਪਿੰਡ ਦੇ ਵਿਕਾਸ ਕਾਰਜਾਂ ਸਮੇਤ ਖੇਡ ਗਰਾਊਂਡ ਵਿੱਚ ਚੱਲ ਰਹੇ ਕੰਮਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ , ਮੀਟਿੰਗ ਦੌਰਾਨ ਸਰਪੰਚ ਸ. ਤੇਜਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਪਿੰਡ ਦੀ ਖੇਡ ਗਰਾਊਂਡ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੌਰਾਨ ਕੁਝ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ , ਇਸ ਸਬੰਧੀ ਮੌਕੇ ’ਤੇ ਹੀ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ ਅਤੇ ਇਨ੍ਹਾਂ ਮੁਸ਼ਕਿਲਾਂ ਦਾ ਜਲਦ ਹੱਲ ਕਢਵਾਉਣ ਦਾ ਭਰੋਸਾ ਦਿੱਤਾ ਗਿਆ
ਖੇਡ ਗਰਾਊਂਡ ਲਈ ਦਿੱਤਾ ਚੈੱਕ
ਇਸ ਮੌਕੇ ਪਿੰਡ ਦੀ ਖੇਡ ਗਰਾਊਂਡ ਦੇ ਵਿਕਾਸ ਕਾਰਜਾਂ ਲਈ ਚੈੱਕ ਵੀ ਦਿੱਤਾ ਗਿਆ , ਇਸ ਉਪਰਾਲੇ ਨਾਲ ਗਰਾਊਂਡ ਵਿੱਚ ਚੱਲ ਰਹੇ ਕੰਮ ਨੂੰ ਹੋਰ ਗਤੀ ਮਿਲਣ ਦੀ ਉਮੀਦ ਹੈ , ਮੌਜੂਦ ਆਗੂਆਂ ਨੇ ਕਿਹਾ ਕਿ ਪਿੰਡਾਂ ਵਿੱਚ ਖੇਡ ਸਹੂਲਤਾਂ ਨੂੰ ਬਿਹਤਰ ਬਣਾਉਣਾ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਅਹਿਮ ਕਦਮ ਹੈ
- Download Babushahi App
-
-