ਬਰਨਾਲਾ 'ਚ ਵੱਡਾ ਹਾਦਸਾ: ਉੱਚਾਈ ਤੋਂ ਡਿੱਗ ਕੇ ਨੌਜਵਾਨ ਗੰਭੀਰ ਜ਼ਖ਼ਮੀ, ਲੁਧਿਆਣਾ ਰੈਫ਼ਰ
ਕਮਲਜੀਤ ਸਿੰਘ
ਬਰਨਾਲਾ 24 ਅਗਸਤ, 2026
ਬਰਨਾਲਾ ਦੇ ਸਥਾਨਕ ਗੱਡਾ ਖ਼ਾਨਾ ਚੌਂਕ ਨੇੜੇ ਅੱਜ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਫਲੇਕਸ ਬੋਰਡ ਲਗਾਉਂਦੇ ਸਮੇਂ ਇੱਕ ਨੌਜਵਾਨ ਕਾਫ਼ੀ ਉੱਚਾਈ ਤੋਂ ਹੇਠਾਂ ਡਿੱਗ ਗਿਆ। ਇਸ ਹਾਦਸੇ ਵਿੱਚ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਆਸ-ਪਾਸ ਦੇ ਲੋਕਾਂ ਨੇ ਤੁਰੰਤ ਜ਼ਖ਼ਮੀ ਨੌਜਵਾਨ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਪਹੁੰਚਾਇਆ। ਹਸਪਤਾਲ ਦੇ ਐਮਰਜੈਂਸੀ ਡਿਊਟੀ ਡਾਕਟਰ ਗਗਨਦੀਪ ਸੇਖੋਂ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਦੀ ਪਛਾਣ ਨਿਰਭੈ ਸਿੰਘ ਵਜੋਂ ਹੋਈ ਹੈ।
ਮੁਢਲੀ ਜਾਣਕਾਰੀ ਅਨੁਸਾਰ ਫਲੇਕਸ ਲਗਾਉਂਦੇ ਸਮੇਂ ਨੌਜਵਾਨ ਨੂੰ ਬਿਜਲੀ ਦਾ ਕਰੰਟ ਲੱਗਣ ਦੀ ਸ਼ੰਕਾ ਜਤਾਈ ਜਾ ਰਹੀ ਹੈ, ਜਿਸ ਕਾਰਨ ਉਸ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਹੇਠਾਂ ਡਿੱਗ ਪਿਆ। ਸਿਵਲ ਹਸਪਤਾਲ ਵਿੱਚ ਪ੍ਰਾਇਮਰੀ ਇਲਾਜ ਦੇਣ ਤੋਂ ਬਾਅਦ ਨੌਜਵਾਨ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਉੱਚੀ ਸੰਭਾਲ ਲਈ ਅੱਗੇ ਵੱਡੇ ਹਸਪਤਾਲ ਰੈਫ਼ਰ ਕਰ ਦਿੱਤਾ ਹੈ।
- Download Babushahi App
-
-