ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 7 ਅਕਤੂਬਰ ਨੂੰ : ਮੁੱਖ ਖੇਤੀਬਾੜੀ ਅਫ਼ਸਰ
ਅਸ਼ੋਕ ਵਰਮਾ
ਬਠਿੰਡਾ, 30 ਸਤੰਬਰ 2026 :ਹਾੜ੍ਹੀ 2026-27 ਦੀਆਂ ਫਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਅਤੇ ਪਰਾਲੀ ਪ੍ਰਬੰਧਨ ਲਈ ਆਤਮਾ ਸਕੀਮ ਹੇਠ ਜ਼ਿਲ੍ਹਾ ਪੱਧਰ ਦਾ ਕਿਸਾਨ ਮੇਲਾ ਬਲਵੰਤ ਗਾਰਗੀ ਆਡੀਟੋਰੀਅਮ ਹਾਲ, ਬਠਿੰਡਾ ਵਿਖੇ 7 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਲਗਾਇਆ ਜਾਵੇਗਾ। ਕਿਸਾਨ ਮੇਲੇ ਵਿੱਚ ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਸ੍ਰੀਮਤੀ ਹਰਪ੍ਰੀਤ ਪਾਲ ਕੌਰ ਨੇ ਸਾਂਝੀ ਕੀਤੀ।ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਮੇਲੇ ਵਿੱਚ ਲਗਭਗ 1500 ਕਿਸਾਨਾਂ ਵੱਲੋਂ ਹਿੱਸਾ ਲਿਆ ਜਾਵੇਗਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਮਹਿਕਮੇ ਦੇ ਉੱਚ ਅਧਿਕਾਰੀ ਵੀ ਭਾਗ ਲੈਣਗੇ। ਇਸ ਮੇਲੇ ਦੀ ਪ੍ਰਧਾਨਗੀ ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ. ਗੁਰਜੀਤ ਸਿੰਘ ਵੱਲੋਂ ਕੀਤੀ ਜਾਵੇਗੀ।ਉਨ੍ਹਾਂ ਕਿਸਾਨ ਵੀਰਾਂ ਨੂੰ ਕਿਸਾਨ ਮੇਲੇ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਦੀ ਅਪੀਲ ਵੀ ਕੀਤੀ।
- Download Babushahi App
-
-