ਬਾਬਾ ਅਮਰੀਕ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਗਹਿਰਾ ਦੁਖ ਪ੍ਰਗਟਾਇਆ
ਅੰਮ੍ਰਿਤਸਰ:- 30 ਜੂਨ : ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਗੁਰਦੁਆਰਾ ਤੱਪ ਅਸਥਾਨ ਸਾਹਿਬ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣ ਗੁਰਦਾਸਪੁਰ ਦੇ ਕਾਰ ਸੇਵਾ ਮੁਖੀ ਬਾਬਾ ਅਮਰੀਕ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰਾ ਦੁਖ ਪ੍ਰਗਟਾਦਿਆਂ ਕਿਹਾ ਕਿ ਬਾਬਾ ਅਮਰੀਕ ਸਿੰਘ ਪਿਛਲੇ ਕੁਝ ਸਮੇਂ ਤੋਂ ਲਿਵਰ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਜ਼ੇਰੇ ਇਲਾਜ ਵਿਚ ਸਨ ਜੋ ਅਕਾਲ ਪੁਰਖ ਦੇ ਚਰਨਾਂ ‘ਚ ਜਾ ਬਿਰਾਜੇ।
ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਬਾਬਾ ਅਮਰੀਕ ਸਿੰਘ ਬਹੁਤ ਹੀ ਧਾਰਮਿਕ ਬਿਰਤੀ ਵਾਲੇ ਸਨ ਅਤੇ ਉਨ੍ਹਾਂ ਨੇ ਸਿੱਖਿਆ, ਖੇਡਾਂ ਅਤੇ ਸਮਾਜ ਸੇਵਾ ਵਿੱਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
- Download Babushahi App
-
-