ਬਾਬਾ ਬਲਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਦੇ ਅਕਾਲ ਚਲਾਣਾ ਕਰ ਜਾਣ ਤੇ ਗਹਿਰਾ ਦੁਖ ਪ੍ਰਗਟਾਇਆ
ਅੰਮ੍ਰਿਤਸਰ:- 6 ਅਕਤੂਬਰ ( ) ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਸ. ਅਮਰਜੀਤ ਸਿੰਘ ਭਲਾਈਪੁਰ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਲੰਬਾ ਸਮਾਂ ਸੇਵਾਵਾਂ ਨਿਭਾਈਆਂ ਅਤੇ ਧਰਮ ਪ੍ਰਚਾਰ ਕਾਰਜਾਂ ਵਿਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਸ. ਭਲਾਈਪੁਰ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਵੱਡਾ ਘਾਟਾ ਪਿਆ ਹੈ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਦੇਣ।
- Download Babushahi App
-
-