ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ’ਤੇ ਸਿੱਖ ਸੰਗਤਾਂ ਗੁਰਦੁਆਰਿਆਂ ਵਿੱਚ ਹੋਈਆਂ ਨਤਮਸਤਕ
ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿੱਚ ਇਤਿਹਾਸਕ ਗੁਰਦੁਆਰਿਆਂ ਨੇੜੇ ਹਸਪਤਾਲ ਖੋਲ੍ਹੇ ਜਾਣ: ਸੁਰਿੰਦਰ ਸਿੰਘ ਧਤੌਂਦਾ
ਗੁਰਪ੍ਰੀਤ ਸਿੰਘ ਜਖਵਾਲੀ
ਫ਼ਤਹਿਗੜ੍ਹ ਸਾਹਿਬ 23 ਅਕਤੂਬਰ () ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬਾਨ ਪ੍ਰਤੀ ਬਾਬਾ ਬੁੱਢਾ ਸਾਹਿਬ ਜੀ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਸ਼ਰਧਾ ਨਾਲ ਯਾਦ ਕੀਤਾ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰਾਈਵੇਟ ਸਕੂਲ ਜਥੇਬੰਦੀ ਦੇ ਜਨਰਲ ਸਕੱਤਰ ਪੰਜਾਬ ਸ. ਸੁਰਿੰਦਰ ਸਿੰਘ ਧਤੌਂਦਾ ਨੇ ਸਵੇਰੇ ਗੁਰਦੁਆਰਾ ਤਪਸਰ ਸਾਹਿਬ, ਧਤੌਂਦਾ ਵਿਖੇ ਮੱਥਾ ਟੇਕਣ ਉਪਰੰਤ ਪ੍ਰੈੱਸ ਰਿਲੀਜ਼ ਰਾਹੀਂ ਕੀਤਾ।
ਸ. ਧਤੌਂਦਾ ਨੇ ਕਿਹਾ ਕਿ ਸਿੱਖ ਕੌਮ ਹਮੇਸ਼ਾ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਅਤੇ ਸਿੱਖਿਆਵਾਂ ਨੂੰ ਪਹਿਲ ਦਿੰਦੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਇਆ ਗਿਆ ਸੱਚ, ਸੇਵਾ ਅਤੇ ਸਦਾਚਾਰ ਦਾ ਮਾਰਗ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਬਾਬਾ ਬੁੱਢਾ ਸਾਹਿਬ ਜੀ ਨੇ ਗੁਰੂ ਸਾਹਿਬਾਨ ਦੀ ਸੇਵਾ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ, ਜਿਸ ਸਦਕਾ ਸਿੱਖ ਇਤਿਹਾਸ ਵਿੱਚ ਉਨ੍ਹਾਂ ਦਾ ਸਥਾਨ ਬਹੁਤ ਸਤਿਕਾਰਯੋਗ ਹੈ।
ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਕਿ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ ਉਪਰਾਲੇ ਕੀਤੇ ਜਾਣ ਅਤੇ ਪੰਜਾਬ ਦੇ ਇਤਿਹਾਸਕ ਗੁਰਦੁਆਰਿਆਂ ਦੇ ਨੇੜੇ ਲੋਕ ਭਲਾਈ ਲਈ ਹਸਪਤਾਲ ਖੋਲ੍ਹਣ ਵਾਸਤੇ ਯਤਨ ਕੀਤੇ ਜਾਣ, ਤਾਂ ਜੋ ਲੋੜਵੰਦ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲ ਸਕਣ।
- Download Babushahi App
-
-