ਬਾਲ ਭਲਾਈ ਕਮੇਟੀ ਤੇ ਜੁਵੇਨਾਇਲ ਜਸਟਿਸ ਬੋਰਡ ਦਾ ਹੋਵੇਗਾ ਪੁਨਰਗਠਨ: ਡੀਸੀ ਬਠਿੰਡਾ
ਅਸ਼ੋਕ ਵਰਮਾ
ਬਠਿੰਡਾ, 2 ਜੂਨ 2025: ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ, 2015 ਅਤੇ ਜੁਵੇਨਾਇਲ ਮੋਡਲ ਰੂਲ 2016 ਦੇ ਤਹਿਤ ਰਾਜ ਸਰਕਾਰ ਵੱਲੋਂ ਬੱਚਿਆਂ ਦੀਆਂ ਸੁਰੱਖਿਆ ਸੇਵਾਵਾਂ ਨੂੰ ਸੂਚਾਰੂ ਢੰਗ ਨਾਲ ਲਾਗੂ ਕਰਨ ਲਈ ਬਾਲ ਭਲਾਈ ਕਮੇਟੀ ਅਤੇ ਜੁਵੇਨਾਇਲ ਜਸਟਿਸ ਬੋਰਡ ਦਾ ਗਠਨ ਕੀਤਾ ਜਾਂਦਾ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਕੋਲ ਬੱਚਿਆਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਬੱਚਿਆਂ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਸਬੰਧੀ ਉਹਨਾਂ ਦੇ ਹਿੱਤਾਂ ਵਿੱਚ ਫੈਸਲੇ ਲੈਣ ਦਾ ਅਧਿਕਾਰ ਹੁੰਦਾ ਹੈ। ਜਿਲ੍ਹੇ ਵਿੱਚ ਬਾਲ ਭਲਾਈ ਕਮੇਟੀ ਅਤੇ ਜੁਵੇਨਾਇਲ ਜਸਟਿਸ ਬੋਰਡ ਦਾ ਗਠਨ 03 ਸਾਲ ਲਈ ਕੀਤਾ ਜਾਂਦਾ ਹੈ। ਮੌਜੂਦਾ ਬਾਲ ਭਲਾਈ ਕਮੇਟੀ ਅਤੇ ਜੁਵੇਨਾਇਲ ਜਸਟਿਸ ਬੋਰਡ ਦਾ ਕਾਰਜਕਾਲ ਖਤਮ ਹੋ ਗਿਆ ਹੈ। ਇਸ ਲਈ ਹੁਣ ਜੁਵੇਨਾਇਲ ਜਸਟਿਸ ਬੋਰਡ ਅਤੇ ਬਾਲ ਭਲਾਈ ਕਮੇਟੀ ਦਾ ਪੁਨਰਗਠਨ ਕੀਤਾ ਜਾਣਾ ਹੈ।
ਉਨ੍ਹਾਂ ਦੱਸਿਆ ਕਿ ਜਿਸ ਤਹਿਤ ਜੁਵੇਨਾਇਲ ਜਸਟਿਸ ਬੋਰਡ ਲਈ 02 ਨਵੇਂ ਯੋਗ ਮੈਂਬਰਾਂ ਅਤੇ ਬਾਲ ਭਲਾਈ ਕਮੇਟੀ ਲਈ 1 ਚੇਅਰਪ੍ਰਸਨ ਅਤੇ 4 ਮੈਂਬਰਾਂ ਦੀ ਨਿਯੁਕਤੀ ਕੀਤੀ ਜਾਣੀ ਹੈ। ਇਹਨਾਂ ਦੀ ਨਿਯੁਕਤੀ ਜੁਵੇਨਾਇਲ ਜਸਟਿਸ ਐਕਟ ਦੇ ਤਹਿਤ ਕੀਤੀ ਜਾਵੇਗੀ। ਜੁਵੇਨਾਇਲ ਜਸਟਿਸ ਬੋਰਡ ਅਤੇ ਬਾਲ ਭਲਾਈ ਕਮੇਟੀ ਵਿੱਚ ਅਪਲਾਈ ਕਰਨ ਲਈ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੀ ਵੈਬਸਾਇਟ ਉਤੇ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਯੋਗ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਜਿਲ੍ਹਾ ਬਾਲ ਸੁਰੱਖਿਆ ਅਫਸਰ, ਬਠਿੰਡਾ, (ਮਿੰਨੀ ਸਕੱਤਰੇਤ ,ਦੂਜੀ ਮੰਜਿਲ, ਕਮਰਾ ਨੰ 313 ਐਮ) ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਯੋਗ ਉਮੀਦਵਾਰ ਆਪਣੀ ਬਿਨੈ ਪੱਤਰ ਵਿਭਾਗ ਦੇ ਦਫਤਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਐਸ.ਸੀ.ਓ ਨੰ 102-103 ਸੈਕਟਰ 34-ਏ ਚੰਡੀਗੜ ਵਿਖੇ ਰਜਿਸਟਰ ਡਾਕ, ਸਪੀਡ ਪੋਸਟ ਤੇ ਈ-ਮੇਲ ਆਈ.ਡੀ. cwcjjbrecuritment@punjab.gov.in ਰਾਹੀਂ ਅਪਲਾਈ ਕਰ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਬਿਨੈ ਪੱਤਰ ਦਾਖਲ ਕਰਨ ਦੀ ਅੰਤਮ ਮਿਤੀ 17 ਜੂਨ 2025 ਹੈ।