ਬਾਲ ਭਿਖਸ਼ਾ ਨੂੰ ਰੋਕਣ ਲਈ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਕੀਤੀ ਗਈ ਚੈਕਿੰਗ
ਅਸ਼ੋਕ ਵਰਮਾ
ਬਠਿੰਡਾ, 27 ਜੂਨ 2025: ਡਾਇਰਕੈਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸ਼੍ਰੀਮਤੀ ਸ਼ੀਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ ਅਤੇ ਕਾਰਜਕਾਰੀ ਡਿਪਟੀ ਕਮਿਸ਼ਨਰ ਮੈਡਮ ਕੰਚਨ ਦੀ ਯੋਗ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੇ ਬਾਲ਼ ਭਿਖਸ਼ਾ ਸਬੰਧੀ ਚੈਕਿੰਗ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਪੰਕਜ ਕੁਮਾਰ ਨੇ ਦੱਸਿਆ ਕਿ
ਸ਼ਹਿਰ ਦੀਆਂ ਵੱਖ-ਵੱਖ ਮੁੱਖ ਥਾਵਾਂ ਜਿੰਨ੍ਹਾਂ ਵਿੱਚ ਮੁੱਖ ਬੱਸ ਸਟੈਡ, ਨਜ਼ਦੀਕ ਪਾਵਰ ਪਾਊਸ ਰੋਡ ਦੀਆਂ ਲਾਈਟਾਂ, ਹਨੂਮਾਨ ਚੌਂਕ ਅਤੇ ਪੀਰਖਾਨਾ ਨੇੜੇ ਸਟੇਡੀਅਮ ਵਿਖੇ ਬਾਲ ਭਿਖਸ਼ਾ ਸਬੰਧੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਕੁੱਲ 21 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ।
ਇਸ ਮੌਕੇ ਆਮ ਲੋਕਾਂ ਨੂੰ ਵੀ ਜਾਗਰੂਕ ਕੀਤਾ ਗਿਆ ਕਿ ਬੱਚਿਆਂ ਨੂੰ ਭਿਖਸ਼ਾ ਦੇਣ ਦੀ ਬਜਾਏ ਕਿੱਤਾਮੁੱਖੀ ਕੋਰਸਾਂ ਦੀ ਪੜ੍ਹਾਈ ਵੱਲ ਪ੍ਰੇਰਿਤ ਕੀਤਾ ਜਾਵੇ।
ਉਨ੍ਹਾਂ ਦੱਸਿਆ ਕਿ ਰੈਸਕਿਊ ਕੀਤੇ ਗਏ ਸਾਰੇ ਬੱਚਿਆਂ ਨੂੰ ਚਾਈਲਡ ਵੈਲਫੇਅਰ ਕਮੇਟੀ, ਬਠਿੰਡਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਕਮੇਟੀ ਵੱਲੋਂ 16 ਬੱਚਿਆਂ ਨੂੰ ਸੀ.ਸੀ.ਆਈ ਵਿੱਚ ਸ਼ਿਫਟ ਕੀਤਾ ਗਿਆ ਅਤੇ 05 ਬੱਚਿਆਂ ਨੂੰ ਉਹਨਾਂ ਦੇ ਮਾਪਿਆ ਨੂੰ ਚੇਤਾਵਨੀ ਦੇ ਕੇ ਸਪੁਰਦ ਕਰ ਦਿੱਤਾ ਗਿਆ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਾਲ ਭਿਖਸ਼ਾ ਨੂੰ ਰੋਕਣ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਦਿੱਤਾ ਜਾਵੇ ਅਤੇ ਬੱਚਿਆਂ ਨੂੰ ਭੀਖ ਦੇਣ ਦੀ ਬਜਾਏ ਉਨ੍ਹਾਂ ਨੂੰ ਚੰਗਾ ਭੱਵਿਖ ਬਣਾਉਣ ਲਈ ਸੇਧ ਦਿੱਤੀ ਜਾਵੇ।
ਬਾਲ ਭਿਖਸ਼ਾ ਚੈਕਿੰਗ ਮੌਕੇ ਸਮਾਇਲ ਐਨ.ਜੀ.ਓ ਦੇ ਅਧਿਕਾਰੀ ਸ਼੍ਰੀ ਨਵੀਨ ਗੋਇਲ, ਪੁਲਿਸ ਵਿਭਾਗ, ਸਿੱਖਿਆ ਵਿਭਾਗ ਅਤੇ ਹੈਲਥ ਵਿਭਾਗ ਤੋਂ ਡਾ. ਅੰਕੂਸ਼ ਮੌਕੇ ਤੇ ਮੌਜੂਦ ਰਹੇ।