← ਪਿਛੇ ਪਰਤੋ
ਬਿਆਸ ਦਰਿਆ ਕੰਢੇ ਤੋਂ ਭਾਰੀ ਮਾਤਰਾ ਵਿੱਚ ਲਾਹਣ ਅਤੇ ਤਰਪਾਲਾਂ ਬਰਾਮਦ
ਰੋਹਿਤ ਗੁਪਤਾ
ਗੁਰਦਾਸਪੁਰ, 22 ਮਈ 2025 - ਯੁੱਧ ਨਸ਼ੇ ਵਿਰੁੱਧ ਛੇੜੀ ਗਈ ਮੁਹਿੰਮ ਤਹਿਤ ਅਤੇ ਮਜੀਠਾ ਵਿੱਚ ਜਹਿਰੀਲੀ ਸ਼ਰਾਬ ਕਰਕੇ ਹੋਈਆਂ ਮੌਤਾਂ ਤੋਂ ਬਾਅਦ ਪੰਜਾਬ ਪੁਲਿਸ ਲਗਾਤਾਰ ਸਖਤੀ ਕਰ ਰਹੀ ਹੈ। ਅੱਜ ਗੁਰਦਾਸਪੁਰ ਦੇ ਕਸਬਾ ਥਾਣਾ ਭੈਣੀ ਮੀਆਂ ਖਾਂ ਦੀ ਪੁਲਿਸ ਨੇ ਵੱਲੋ ਬਿਆਸ ਦਰਿਆ ਕਿਨਾਰੇ ਨਜਾਇਜ਼ ਸ਼ਰਾਬ ਦੀ ਵਿਕਰੀ ਲਈ ਬਦਨਾਮ ਪਿੰਡ ਮੋਚਪੁਰ ਵਿੱਚ ਵੱਖ-ਵੱਖ ਜਗ੍ਹਾ ਤੇ ਛਾਪੇਮਾਰੀ ਕਰਕੇ 5200 ਕਿਲੋ ਲਾਹਨ ਬਰਾਮਦ ਕੀਤੀ ਹੈ ਅਤੇ ਇਥੋਂ ਸ਼ਰਾਬ ਲੁਕਾਉਣ ਲਈ ਵਰਤਿਆ ਜਾਣ ਵਾਲੀਆਂ 26 ਤਰਪਾਲਾਂ ਵੀ ਬਰਾਮਦ ਕੀਤੀਆਂ ਗਈਆਂ ਹਨ। ਦੱਸ ਦਈਏ ਕਿ ਸਲਾਹਾਂ ਤੋਂ ਹਜ਼ਾਰਾਂ ਲੀਟਰ ਨਜਾਇਜ਼ ਦੇਸੀ ਸ਼ਰਾਬ ਬਣਾਈ ਜਾਣੀ ਸੀ। ਇਸ ਸਬੰਧ ਵਿੱਚ ਥਾਣਾ ਭੈਣੀ ਮੀਆਂ ਖਾਂ ਵਿਖੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
Total Responses : 1880